ਸੰਦੌੜ 26 ਮਈ (ਪੰਜਾਬ ਪੋਸਟ- ਹਰਮਿੰਦਰ ਭੱਟ) –
ਇਸ ਗਤੀਸ਼ੀਲ ਸਮਾਜ ਵਿੱਚ ਅੱਜ ਕੁੜੀਆਂ-ਮੁੰਡਿਆਂ ਨਾਲੋਂ ਹਰ ਖੇਤਰ ਵਿੱਚ ਅੱਗੇ ਹਨ, ਇਸ ਲਈ ਮਾਪਿਆਂ ਨੂੰ ਆਪਣੀਆਂ ਧੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਉੱਚ ਸਿੱਖਿਆ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ।ਇਹ ਪ੍ਰਗਟਾਵਾ ਗੁਰਦੁਆਰਾ ਗੁਰੂਸਰ ਪਾਤਸ਼ਾਹੀ 6ਵੀਂ ਪਿੰਡ ਅਲੀਪੁਰ ਖ਼ਾਲਸਾ ਦੇ ਮੁੱਖ ਸੇਵਾਦਾਰ ਭਾਈ ਮਨਪੀ੍ਰਤ ਸਿੰਘ ਖ਼ਾਲਸਾ ਨੇ ਪਿੰਡ ਪੁੰਨਾਂ ਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਮਨਪੀ੍ਰਤ ਕੌਰ ਪੁੱਤਰੀ ਭਗਵਾਨ ਸਿੰਘ ਜਿਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਦੇ ਨਤੀਜਿਆਂ ਵਿੱਚੋਂ ਪੂਰੇ ਪੰਜਾਬ ਵਿੱਚ ਦਸਵਾਂ ਅਤੇ ਜ਼ਿਲ੍ਹਾ ਸੰਗਰੂਰ ‘ਚੋਂ 97.38 ਫ਼ੀਸਦੀ ਨੰਬਰ ਲੈ ਕੇ ਪਹਿਲਾ ਸਥਾਨ ਹਾਸ਼ਿਲ ਕੀਤਾ ਨੂੰ ਨਗਦ ਰਾਸ਼ੀ,ਸਿਰਪਾਓ,ਅਤੇ ਸੰਦਰ ਟਰਾਫੀ ਦੇ ਕੇ ਸਨਮਾਨਿਤ ਕਰਨ ਸਮੇਂ ਕੀਤਾ।ਭਾਈ ਮਨਪ੍ਰੀਤ ਖ਼ਾਲਸਾ ਨੇ ਅੱਗੇ ਕਿਹਾ ਕਿ ਵਿਦਿਆਰਥਣ ਮਨਪੀ੍ਰਤ ਕੌਰ ਨੇ ਜਿਥੇ ਆਪਣੇ ਮਾਪਿਆਂ, ਸਕੂਲ਼ ਅਧਿਆਪਕ ਦਾ ਪੂਰੇ ਦੇਸ ਵਿੱਚ ਨਾਂ ਰੋਸ਼ਨ ਕੀਤਾ ਹੈ ਉਥੇ ਹੀ ਲੱਖਾਂ ਲੜਕੀਆਂ ਨੂੰ ਪੜ੍ਹਾਈ ਵਿੱਚ ਅੱਗੇ ਵਧਣ ਦਾ ਹੌਸਲਾ ਦਿੱਤਾ ਹੈ ਇਸ ਮੌਕੇ ਰਾਮਗੜੀ੍ਹਆ ਵੈਲ਼ਫੇਅਰ ਸੁਸਾਇਟੀ ਸ਼ੇਰਗੜ੍ਹ ਚੀਮਾ ਦੇ ਪ੍ਰਧਾਨ ਜਸਵੀਰ ਸਿੰਘ ਵੀ ਹਾਜ਼ਰ ਸਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media