ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ ਅਤੇ ਬਾਰਵੀਂ ਪਾਸ ਬੇ-ਰੁਜਗਾਰ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਸੈਸ਼ਨ 2017-18 ਵਾਸਤੇ ਸਰਟੀਫਿਕੇਟ ਕੋਰਸ ਇੰਨ ਡਰੈਸ ਡੀਜਾਈਨਿੰਗ ਕਟਿੰਗ ਐਂਡ ਟੇਲਰਿੰਗ, ਡਿਪਲੋਮਾ ਇੰਨ ਫੈਸ਼ਨ ਟੈਕਨੋਲੋਜੀ, ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡੀਜਾਈਨਿੰਗ, ਡਿਪਲੋਮਾ ਇੰਨ ਕੋਸਮੋਟੋਲੋਜੀ ਅਤੇ ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨਜ ਵਿਸ਼ਿਆ ਨਾਲ ਸਬੰਧਤ ਇਕ ਸਾਲਾ ਸਰਟੀਫਿਕੇਟ ਕੋਰਸ/ਡਿਪਲੋਮੇ ਸ਼ੁਰੂ ਕੀਤੇ ਜਾ ਰਹੇ ਹਨ।ਕੋਰਸ ਅਤੇ ਡਿਪਲੋਮਿਆਂ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਦਾਖਲਾ ਫਾਰਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ (ਵਰਕਿੰਗ ਵੁਮੈਨ ਹੋਸਟਲ ਦੀ ਪਹਿਲੀ ਮੰਜਿਲ) ਤੋਂ 30 ਜੂਨ 2017 ਤੱਕ ਸਵੇਰੇ 09:00 ਵਜੇ ਤੋਂ ਸ਼ਾਮ 03:00 ਵਜੇ ਤੱਕ ਪ੍ਰਾਪਤ ਕਰਕੇ ਭਰ ਸਕਦੇ ਹਨ।
Check Also
ਖਾਲਸਾ ਕਾਲਜ ਇੰਜੀਨੀਅਰਿੰਗ ਅਤੇ ਆਸਟਰੇਲੀਅਨ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਦਰਮਿਆਨ ਹੋਇਆ ਸਮਝੌਤਾ
ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ …
Punjab Post Daily Online Newspaper & Print Media