Sunday, September 27, 2026

ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਤੰਬਾਕੂ ਮੁਕਤ ਦਿਵਸ ਮਨਾਇਆ ਗਿਆ

ਸਮਰਾਲਾ, 27 ਮਈ (ਪੰਜਾਬ ਪੋਸਟ-ਕੰਗ) – PPN2705201702ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਕੂਲ ਇੰਚਾਰਜ ਮਾਸਟਰ ਸੰਜੀਵ ਕੁਮਾਰ ਦੀ ਰਹਿਨੁਮਾਈ ਹੇਠ ਵਿਸ਼ਵ ਤੰਬਾਕੂ ਮੁਕਤ ਦਿਵਸ ਮਨਾਇਆ ਗਿਆ।ਸਕੂਲੀ ਵਿਦਿਆਰਥੀਆਂ ਨੂੰ ਸਮਾਜ ਵਿੱਚ ਨਸ਼ਾ ਮੁਕਤ ਕਰਨ ਲਈ ਸਕੂਲ ਵਿਦਿਆਰਥਣ ਹਰਪ੍ਰੀਤ ਕੌਰ ਜਮਾਤ ਪੰਜਵੀਂ ਨੇ ਸਹੁੰ ਚੁਕਾਈ।ਸਕੂਲ ਇੰਚਾਰਜ ਸੰਜੀਵ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਤੰਬਾਕੂ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਤੰਬਾਕੂ ਇੱਕ ਅਜਿਹਾ ਨਸ਼ਾ ਹੈ ਜਿਸ ਨਾਲ ਸਾਡੇ ਸਰੀਰ  ਨੂੰ ਕਈ ਤਰਾਂ ਦੀਆਂ ਅੰਦਰੂਨੀ ਬਿਮਾਰੀਆਂ ਲੱਗ ਜਾਂਦੀਆਂ ਹਨ, ਜੋ ਕਿ ਅੱਗੇ ਜਾ ਕੇ ਜਾਨਲੇਵਾ ਸਿੱਧ ਹੁੰਦੀਆਂ ਹਨ।ਤੰਬਾਕੂ ਦੀ ਜਿਆਦਾ ਵਰਤੋਂ ਕਰਨ ਨਾਲ ਮੂੰਹ ਅਤੇ ਗਲੇ ਦਾ ਕੈਂਸਰ ਹੋ ਜਾਂਦਾ ਹੈ।ਇਸ ਲਈ ਉਨਾਂ ਬੱਚਿਆਂ ਕਿਹਾ ਕਿ ਜੇਕਰ ਕੋਈ ਹੋਰ ਵਿਅਕਤੀ ਵੀ ਤੁਹਾਨੂੰ ਤੰਬਾਕੂ ਦਾ ਸੇਵਨ ਕਰਦਾ ਦਿਖਾਈ ਦਿੰਦਾ ਹੈ ਤਾਂ ਉਸ ਨੂੰ ਇਸ ਦੇ ਮਾੜੇ ਪ੍ਰਭਾਵਾਂ ਜਾਣੂ ਕਰਵਾ ਕੇ ਇਸ ਦੀ ਵਰਤੋਂ ਕਰਨ ਤੋਂ ਵਰਜਣਾ ਚਾਹੀਦਾ ਹੈ।ਸਕੂਲੀ ਵਿਦਿਆਰਥੀਆਂ ਦੇ ਤੰਬਾਕੂ ਦੇ ਪ੍ਰਭਾਵਾਂ ਸਬੰਧੀ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਪਰਮਿੰਦਰ ਕੌਰ, ਲਖਬੀਰ ਕੌਰ, ਹਰਜੀਤ ਕੌਰ ਅਤੇ ਬੱਚਿਆਂ ਦੇ ਮਾਪੇ ਹਾਜਰ ਸਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply