ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –
ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਸ੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਅਤੇ ਗੁ. ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਮੇਤ ਸਾਰੇ ਇਤਿਹਾਸਕ ਗੁਰਦੁਆਰੇ ਸਾਹਿਬਾਨਾਂ ਵਿਖੇ 29 ਮਈ ਦਿਨ ਸੋਮਵਾਰ ਨੂੰ ਮਨਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਦੱਸਿਆ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 27 ਮਈ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 29 ਮਈ ਦਿਨ ਸੋਮਵਾਰ ਨੂੰ ਸਵੇਰੇ 8:00 ਵਜੇ ਭੋਗ ਤੋਂ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਏ ਮੁਖਵਾਕ ਦੀ ਕਥਾ ਇਸ ਅਸਥਾਨ ਵਿਖੇ ਹੋਵੇਗੀ।ਇਸੇ ਦਿਨ ਹੀ ਕਥਾ ਤੋਂ ਬਾਅਦ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕ ਸਾਹਿਬਾਨ ਸੰਗਤਾਂ ਨੂੰ ਗੁਰ-ਇਤਿਹਾਸ ਸਰਵਣ ਕਰਵਾਉਣਗੇ ਤੇ ਸ਼ਹੀਦੀ ਪ੍ਰਸੰਗ ਦੀ ਕਥਾ ਸਿੰਘ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੁਪਹਿਰੇ 12:00 ਤੋਂ 1:00 ਵਜੇ ਤੱਕ ਕਰਨਗੇ। ਉਨ੍ਹਾਂ ਕਿਹਾ ਕਿ 29 ਮਈ ਨੂੰ ਦੁਪਹਿਰੇ 2:00 ਤੋਂ ਲੈ ਕੇ 4:00 ਤੱਕ ਸ਼ਹੀਦੀ ਦਿਹਾੜੇ ਨਾਲ ਸਬੰਧਤ ਕਵਿਤਾਵਾਂ ਕਵੀ ਜਨ ਸੰਗਤਾਂ ਨੂੰ ਸਰਵਣ ਕਰਵਾਉਣਗੇ।ਉਨ੍ਹਾਂ ਕਿਹਾ ਕਿ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਦੇ ਬਜਾਏ 20 ਤੋਂ 28 ਮਈ ਤੱਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਰੋਜ਼ਾਨਾ ਸ਼ਾਮ 5 ਵਜੇ ਤੋਂ 6 ਵਜੇ ਤੱਕ ਗੁਰੂ ਇਤਿਹਾਸ ਦੀ ਕਥਾ ਚੱਲ ਰਹੀ ਹੈ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media