ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਸਰਾਵਾਂ ਦੀ ਸੇਵਾ ਨਿਭਾਅ ਰਹੇ
ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਦੀ ਸਤਿਕਾਰਯੋਗ ਮਾਤਾ ਗੁਰਮੀਤ ਕੌਰ ਦੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਜਾਣ ’ਤੇ ਅੱਜ ਉਨ੍ਹਾਂ ਦੇ ਨਮਿਤ ਪਰਿਵਾਰ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਅੰਤਿਮ ਅਰਦਾਸ ਅਤੇ ਸ਼ਬਦ ਕੀਰਤਨ ਭਾਈ ਗੁਰਦਾਸ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਹੋਈ।ਇਸ ਮੌਕੇ ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕੀਰਤਨ ਦੀ ਹਾਜ਼ਰੀ ਭਰੀ, ਉਪਰੰਤ ਅਰਦਾਸ ਭਾਈ ਕੁਲਵਿੰਦਰ ਸਿੰਘ ਅਰਦਾਸੀਆਂ ਵੱਲੋਂ ਕੀਤੀ ਗਈ ਅਤੇ ਹੁਕਮਨਾਮਾ ਸਾਹਿਬ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਲਿਆ ਗਿਆ।ਇਸ ਦੌਰਾਨ ਮਾਤਾ ਗੁਰਮੀਤ ਕੌਰ ਨੂੰ ਸ਼ਰਧਾਜ਼ਲੀਆਂ ਭੇਟ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਮਾਤਾ ਗੁਰਮੀਤ ਕੌਰ ਵਿਛੋੜਾ ਦੇ ਜਾਣਾ ਬਹੁਤ ਦੁਖਦਾਈ ਹੈ ਜੋ ਪਰਿਵਾਰ ਨੂੰ ਪਿਆ ਘਾਟਾ ਕਦੇ ਵੀ ਪੂਰਾ ਨਹੀਂ ਹੋਵੇਗਾ।ਇਸ ਮੌਕੇ ਡਾ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵਡ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੇ ਵੀ ਮਾਤਾ ਗੁਰਮੀਤ ਕੌਰ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿਤਪਾਲ ਸਿੰਘ ਲੁਧਿਆਣਾ, ਹਰਜਾਪ ਸਿੰਘ, ਮਗਵਿੰਦਰ ਸਿੰਘ ਖਾਪੜਖੇੜੀ, ਭਾਈ ਮਨਜੀਤ ਸਿੰਘ, ਬੀਬੀ ਰਜਿੰਦਰ ਕੌਰ ਲੁਧਿਆਣਾ, ਬੀਬੀ ਕਿਰਨਜੋਤ ਕੌਰ, ਹਰਪਾਲ ਸਿੰਘ ਜੱਲਾ, ਹਾਜਰ ਸਨ।ਸਟੇਜ਼ ਸਕੱਤਰ ਦੀ ਸੇਵਾ ਇਕਬਾਲ ਸਿੰਘ ਸੰਧੂ ਤਰਨ ਤਾਰਨ ਵੱਲੋਂ ਨਿਭਾਈ ਗਈ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media