Wednesday, September 23, 2026

ਗਰੀਨ ਸਿਟੀ ’ਚ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 27 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਕਲੋਨੀ ਗਰੀਨ ਸਿਟੀ ਵਿਖੇ ਸਾਹਿਬਜ਼ਾਦਾ ਜੁਝਾਰ ਸਿੰਘ PPN2705201711ਗੁਰਮਤਿ ਮਿਸ਼ਨਰੀ ਕਾਲਜ ਰਜਿ: ਚੌਂਤਾ ਕਲਾਂ ਰੋਪੜ ਦਾ ਯੂਨਿਟ-2 ਅਤੇ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਾਂਝਾ ਧਾਰਮਿਕ ਸਮਾਗਮ ਪ੍ਰੋ: ਜਸਵਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਦੇ ਨਵੇਂ ਗ੍ਰਹਿ ਗਰੀਨ ਸਿਟੀ ਵਿਖੇ ਕੀਤਾ ਗਿਆ।ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ। ਇਸ ਮੌਕੇ ਸੁਸਾਇਟੀ ਮੈਂਬਰਾਂ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ। ਇਨਾਂ ਤੋਂ ਇਲਾਵਾ ਪ੍ਰਧਾਨ ਦਿਲਬਾਗ ਸਿੰਘ, ਅਮਰਜੀਤ ਸਿੰਘ, ਰਾਕੇਸ਼ ਸਿੰਘ, ਜੋਗਿੰਦਰ ਸਿੰਘ ਮੱਕੜ, ਭੋਲਾ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਪਿ੍ਰਤਪਾਲ ਸਿੰਘ ਸਾਹਨੀ, ਦਿਲਜੀਤ ਸਿੰਘ, ਜਰਨੈਲ ਸਿੰਘ ਪ੍ਰਧਾਨ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ।ਸੁਸਾਇਟੀ ਮੈਂਬਰਾਂ ਵਲੋਂ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply