ਬਠਿੰਡਾ, 27 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ
ਪੰਜਾਬ ਦੇ ਵਲੰਟੀਅਰਾਂ ਵਿੱਚ ਨਵੀਂ ਰੂਹ ਫੂਕਣ ਲਈ 29 ਮਈ ਨੂੰ ਅੰਮ੍ਰਿਤਸਰ ਵਿਖੇ ਆ ਰਹੇ ਹਨ। ਜਿਥੇ ਉਹ ਪੰਜਾਬ ਦੇ ਵਲੰਟੀਅਰਾਂ ਨਾਲ ਰੂ-ਬ-ਰੂ ਹੋਣਗੇ ਅਤੇ ਚੋਣਾਂ ਤੋਂ ਬਾਅਦ ਦੇ ਮਾਹੌਲ ਬਾਰੇ ਵਿਚਾਰ ਚਰਚਾ ਕਰਨਗੇ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਪ ਦੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ 29 ਮਈ ਨੂੰ ਹੋਣ ਵਾਲੇ ਰੂ-ਬ-ਰੂ ਪ੍ਰੋਗਰਾਮ ਦੀ ਕੋਆਰਡੀਨੇਟਰ ਪ੍ਰੋ. ਬਲਜਿੰਦਰ ਕੌਰ ਨੇ ਦੱਸਿਆ ਕਿ ਸਾਡੇ ਰਾਸ਼ਟਰੀ ਨੇਤਾ ਅਰਵਿੰਦ ਕੇਜਰੀਵਾਲ ਦੀ ਏਹ ਪੰਜਾਬ ਫੇਰੀ ਇਕ ਵਾਰ ਫਿਰ ਵਲੰਟੀਅਰਾਂ ਦੇ ਹੌਸਲੇ ਬੁਲੰਦ ਕਰ ਦੇਵੇਗੀ ਅਤੇ ਸਾਡੇ ਵਿਰੋਧੀਆਂ ਦੀ ਨੀਂਦ ਉਡਾ ਦੇਵੇਗੀ।ਪ੍ਰੋ. ਬਲਜਿੰਦਰ ਕੌਰ ਨੇ ਅੱਗੇ ਕਿਹਾ ਕਿ ਇਸ ਮੌਕੇ ਹਜਾਰਾਂ ਦੀ ਗਿਣਤੀ ’ਚ ਵਲੰਟੀਅਰ ਪਹੁੰਚਣਗੇ ਅਤੇ ਸਾਡੇ ਜੋ ਵਿਰੋਧੀ ਇਹ ਕਹਿ ਰਹੇ ਨੇ ਕਿ ਝਾੜੂ ਤੀਲਾ ਤੀਲਾ ਹੋ ਗਿਆ।ਉਨਾਂ ਨੂੰ ਪਤਾ ਲੱਗ ਜਾਵੇਗਾ ਕਿ ਪੰਜਾਬੀ ਹਾਲੇ ਵੀ ਆਮ ਆਦਮੀ ਪਾਰਟੀ ਦੇ ਨਾਲ ਖੜੇ ਹਨ ਅਤੇ ਚੋਣਾਂ ਚ ਇਕ ਹਾਰ ਜਾਂ ਜਿਤੁ ਨਾਲ ਕੋਈ ਬਹੁਤਾ ਫਰਕ ਨਹੀ ਪੈਂਦਾ। ਪਾਰਟੀ ਵੱਲੋਂ ਪੰਜਾਬ ਚ ਨਵਾਂ ਰਾਜਨੀਤਕ ਢਾਂਚਾ ਤਿਆਰ ਕਰਨ ਲਈ ਲਗਾਤਾਰ ਵਲੰਟੀਅਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਕੇਜਰੀਵਾਲ ਦੀ ਇਸ ਪੰਜਾਬ ਫੇਰੀ ਨਾਲ ਇਸ ਵਿਚ ਹੋਰ ਵੀ ਤੇਜੀ ਆਵੇਗੀ।ਕੈਪਟਨ ਸਰਕਾਰ ਤੇ ਹੱਲਾ ਬੋਲਦਿਆਂ ਪ੍ਰੋ: ਬਲਜਿੰਦਰ ਕੌਰ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਹਰ ਫਰੰਟ ਤੇ ਬੁਰੀ ਤਰਾਂ ਫੇਲ ਹੋਈ ਹੈ ਅਤੇ ਜਿਹੜੇ ਵਾਅਦੇ ਕਰਕੇ ਇਹ ਸਰਕਾਰ ਬਣੀ ਸੀ, ਉਹ ਸਾਰੇ ਚੁਣਾਵੀ ਜੁਮਲੇ ਹੀ ਸਿੱਧ ਹੋ ਰਹੇ ਹਨ।ਇਸ ਮੌਕੇ ਉਨਾਂ ਨਾਲ ਨੀਲ ਗਰਗ, ਸਤਿੰਦਰ ਸਿੱਧੂ, ਰਾਜੂ ਸਰਪੰਚ, ਮਾਸਟਰ ਸਤਨਾਮ ਸਿੰਘ ਤੋਂ ਇਲਾਵਾ ਬਹੁਤ ਸਾਰੇ ਵਲੰਟੀਅਰ ਹਾਜਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media