Saturday, July 25, 2026

ਕਾਲਜ ਮੈਗਜ਼ੀਨ `ਉਮੰਗ` ਦਾ ਅੱਠਵਾਂ ਅੰਕ ਜਾਰੀ

ਬਠਿੰਡਾ, 27 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਦਿਆਰਥੀਆਂ ਵਿਚ ਪੜਨ ਅਤੇ ਲਿਖਣ ਜਿਹੀਆਂ ਸਾਹਿਤਕ ਰੁਚੀਆਂ ਦੇ PPN2705201712ਵਿਕਾਸ ਲਈ ਕਾਲਜ ਮੈਗਜ਼ੀਨ ਦਾ ਹੋਣਾ ਬਹੁਤ ਜ਼ਰੂਰੀ ਹੈ।ਇਸ ਰਾਹੀਂ ਅਧਿਆਪਕ ਆਪਣੇ ਅਧਿਆਪਨ ਅਤੇ ਸ਼ਖਸ਼ੀਅਤ ਨੂੰ ਪ੍ਰਭਾਵਸ਼ਾਲੀ ਬਣਾ ਸਕਦਾ ਹੈ।ਸੋ ਹਰ ਕਾਲਜ ਨੂੰ ਅਜਿਹਾ ਸਾਹਿਤਕ ਉਦੱਮ ਕਰਨਾ ਚਾਹੀਦਾ ਹੈ।ਇਸ ਦੀ ਮਹੱਤਤਾ ਨੂੰ ਸਵੀਕਾਰਦਿਆਂ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਵੀ ਇਹ ਵਧੀਆ ਪੰ੍ਰਪਰਾ ਸ਼ੁਰੂ ਕਰਵਾ ਦਿੱਤੀ ਹੈ।ਵਿਦਿਆਰਥੀਆਂ ਦੀ ਸੋਚ ਨੂੰ ਸਾਹਿਤਕ ਜਾਗ ਲਾਉਣ ਦਾ ਇਹ ਬਹੁਤ ਹੀ ਵਧੀਆ ਉਪਰਾਲਾ ਹੁੰਦਾ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ  ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਮੈਗਜ਼ੀਨ “ਉਮੰਗ” ਦੇ ਅੱਠਵਂੇ ਅੰਕ ਦੇ ਜਾਰੀ ਕਰਨ ਮੌਕੇ ’ਤੇ ਕੀਤਾ।ਉਨਾਂ ਨੇ ਇਸ ਮੌਕੇ ਸਮੂਹ ਸਟਾਫ ਅਤੇ ਖਾਸ ਕਰਕੇ ਮੁੱਖ ਸੰਪਾਦਕ ਕੁਲਵਿੰਦਰ ਸਿੰਘ ਨੂੰ ਇਸ ਸਾਹਿਤਕ ਕਦਮ ਨੂੰ ਪਿਛਲੇ 8 ਸਾਲਾਂ ਤੋਂ ਲਗਾਤਾਰ ਜਾਰੀ ਰੱਖਣ ਲਈ ਵਧਾਈ ਦਿੱਤੀ।ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਡਾ. ਨਾਇਬ ਸਿੰਘ ਨੇ ਸਹਿਯੋਗ ਦੇਣ ਲਈ ਮੈਨੇਜਮੈਂਟ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦੇ ਹੋਏ ਇਸ ਸਾਹਿਤਕ ਕਦਮ ਨੂੰ ਬਾ-ਦਸਤੂਰ ਜਾਰੀ ਰੱਖਣ ਦਾ ਵਿਸ਼ਵਾਸ ਦੁਆਇਆ।ਇਸ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਬਾਬਾ ਫ਼ਰੀਦ ਗਰੁੱਪ ਦੀਆਂ ਸਮੂਹ ਸੰਸਥਾਵਾਂ ਦੇ ਪਿ੍ਰੰਸੀਪਲ, ਉੱਚ ਅਧਿਕਾਰੀ ਅਤੇ ਸਮੂਹ ਸਟਾਫ਼ ਹਾਜ਼ਰ ਸੀ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply