ਲੁਧਿਆਣਾ ਦੀ ਬੀਬੀ ਰੁਪਿੰਦਰ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਤਹਿਤ ਚਲਾਏ ਜਾ ਰਹੇ ਦੋ
ਸਾਲਾ ਸਿੱਖ ਧਰਮ ਅਧਿਐਨ ਪੱਤਰ-ਵਿਹਾਰ ਕੋਰਸ ਦਾ ਨਤੀਜਾ ਅੱਜ ਧਰਮ ਪ੍ਰਚਾਰ ਕਮੇਟੀ ਦੇ ਐਡੀਸ਼ਨਲ ਸਕੱਤਰ ਹਰਭਜਨ ਸਿੰਘ ਮਨਾਵਾਂ ਵੱਲੋਂ ਜਾਰੀ ਕੀਤਾ ਗਿਆ, ਜਿਸ ਵਿਚ ਬੀਬੀ ਰੁਪਿੰਦਰ ਕੌਰ ਜ਼ਿਲ੍ਹਾ ਲੁਧਿਆਣਾ ਨੇ ਪਹਿਲਾ, ਬੀਬੀ ਕੁਲਵਿੰਦਰ ਕੌਰ ਜ਼ਿਲ੍ਹਾ ਗੁਰਦਾਸਪੁਰ ਨੇ ਦੂਜਾ ਅਤੇ ਮੀਰ ਚੰਦ ਜ਼ਿਲ੍ਹਾ ਫਾਜ਼ਿਲਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਤੋਂ ਇਲਾਵਾ 57 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕਰਕੇ ਮੈਰਿਟ ਵਿਚ ਨਾਮ ਦਰਜ ਕਰਵਾਇਆ।
ਇਸ ਸਬੰਧੀ ਹਰਭਜਨ ਸਿੰਘ ਮਨਾਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਧਰਮ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਹ ਦੋ ਸਾਲਾ ਪੱਤਰ ਵਿਹਾਰ ਕੋਰਸ ਵਿਦਿਆਰਥੀਆਂ ਦੇ ਨਾਲ-ਨਾਲ ਸੰਗਤ ਨੂੰ ਗੁਰਬਾਣੀ, ਸਿੱਖ ਇਤਿਹਾਸ, ਰਹਿਤ ਮਰਯਾਦਾ ਤੇ ਤੁਲਨਾਤਮਿਕ ਧਰਮ ਅਧਿਐਨ ਦੇ ਵਿਸ਼ਿਆਂ ਬਾਰੇ ਜਾਣਕਾਰੀ ਦੇਣ ਲਈ ਸ਼ੁਰੂ ਕੀਤਾ ਗਿਆ ਸੀ, ਜੋ ਸਫਲਤਾ ਪੂਰਵਕ ਚੱਲ ਰਿਹਾ ਹੈ।ਇਸ ਵਾਰ ਇਮਤਿਹਾਨ ਲਈ ਦੇਸ਼ ਵਿੱਚ 106 ਸੈਂਟਰ ਬਣਾਏ ਗਏ ਸਨ, ਜਿਸ ਵਿਚ ਲਗਭਗ 6 ਹਜ਼ਾਰ ਸਿੱਖਿਆਰਥੀਆਂ ਨੇ ਭਾਗ ਲਿਆ।ਮਨਾਵਾਂ ਨੇ ਦੱਸਿਆ ਕਿ ਸਿੱਖਿਆਰਥੀਆਂ ਦੀ ਹੌਂਸਲਾ ਅਫਜ਼ਾਈ ਲਈ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 5100/-, 4100/- ਤੇ 3100/- ਰੁਪਏ ਅਤੇ 80% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 1100/-ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਧਾਰਮਿਕ ਸਿੱਖਿਆ ਦੇ ਖੇਤਰ ਵਿੱਚ ਪ੍ਰਮੁੱਖ ਕਾਰਜ ਹੋ ਨਿਬੜਿਆ ਹੈ, ਜਿਸ ਦਾ ਘੇਰਾ ਆਉਣ ਵਾਲੇ ਸਮੇਂ ਵਿੱਚ ਹੋਰ ਵਿਸ਼ਾਲ ਹੋਣ ਦੀ ਉਮੀਦ ਹੈ।ਇਸ ਮੌਕੇ ਸੁਖਦੇਵ ਸਿੰਘ ਇੰਚਾਰਜ, ਟੇਕ ਸਿੰਘ ਸੁਪਰਵਾਈਜ਼ਰ, ਕੁਲਵਿੰਦਰ ਸਿੰਘ ਸੁਪਰਵਾਈਜਰ, ਸ. ਗੁਰਜੀਤ ਸਿੰਘ ਸਹਾਇਕ ਸੁਪਰਵਾਈਜ਼ਰ ਅਤੇ ਹੋਰ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media