Wednesday, June 10, 2026

ਪਾਕਿਸਤਾਨ ਵਿੱਚ ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ `ਤੇ 16 ਜੂਨ ਨੂੰ ਪਹੁੰਚਣ ਸੰਗਤਾਂ- ਗੋਪਾਲ ਸਿੰਘ ਚਾਵਲਾ

ਅੰਮਿ੍ਰਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਪਾਕਿਸਤਾਨੀ ਪੰਜਾਬੀ ਸਭਾ ਦੇ Guru Arjanਪ੍ਰਧਾਨ ਗੋਪਾਲ ਸਿੰਘ ਚਾਵਲਾ ਨੇ ਦੁਨੀਆ ਭਰ ਦੇੇ ਸਿੱਖਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ 16 ਜੂਨ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਮਨਾਏ ਜਾ ਰਹੇ ਪੰਚਮ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲੇ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਸਰਕਾਰ ਵੱਡੀ ਪੱਧਰ ਤੇ ਵੀਜੇ ਦੇਣ ਲਈ ਤਿਆਰ ਹੈ। ਜਾਰੀ ਇੱਕ ਬਿਆਨ ਰਾਹੀ ਭਾਈ ਗੋਪਾਲ ਸਿੰਘ ਚਾਵਲਾ ਨੇ ਕਿਹਾ ਕਿ ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਗੁਰਮੁੱਖੀ ਲਿਪੀ ਅਜਾਦ ਕੀਤੀ ਤੇ ਅੱਜ ਸਿੱਖ ਇਤਿਹਾਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰੁਮੱਖੀ ਲਿੱਪੀ ਵਿੱਚ ਹੀ ਲਿਖਿਆ ਗਿਆ ਹੈ ਉਹਨਾਂ ਕਿਹਾ ਕਿ ਪੰਜਾਬੀ ਭਾਸ਼ਾ ਦੁਨੀਆ ਭਰ ਵਿੱਚ ਪੜੀ ਜਾਂਦੀ ਹੈ ਅਤੇ ਕਈ ਦੇਸ਼ਾਂ ਵਿੱਚ ਪੰਜਾਬੀ ਨੂੰ ਦੂਜਾ ਜਾਂ ਤੀਜਾ ਦਰਜਾ ਵੀ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਪੰਜਾਬੀ ਜਿਹੜੀ ਸ਼ਾਹਮੁੱਖੀ ਵਿੱਚ ਲਿਖੀ ਜਾਂਦੀ, ਉਸ ਨੂੰ ਕੌਮੀ ਭਾਸ਼ਾ ਵਜੋ ਮਾਨਤਾ ਦੇਣ ਦਾ ਉਪਰਾਲਾ ਕੀਤਾ ਹੈ, ਜਿਸ ਦਾ ਉਹ ਸੁਆਗਤ ਕਰਦੇ ਹਨ। ਉਹਨਾਂ ਕਿਹਾ ਕਿ ਉਹ ਪਾਕਿਸਤਾਨ ਦਾ ਧੰਨਵਾਦ ਕਰਦੇ ਹਨ ਜਿਸ ਨੇ ਦੇਸ਼ ਵਿੱਚ ਸਿੱਖਾਂ ਦੀ ਗਿਣਤੀ ਬਹੁਤ ਘੱਟ ਹੋਣ ਦੇ ਬਾਵਜੂਦ ਵੀ ਪੰਜਾਬੀ ਨੂੰ ਵਧਾਵਾ ਦਿੱਤਾ ਹੈ।
ਉਹਨਾਂ ਕਿਹਾ ਕਿ ਖਗੋਲ ਤੇ ਭੂਗੋਲ ਦੀ ਜਾਣਕਾਰੀ ਰੱਖਣ ਵਾਲੇ ਕੈਲੰਡਰ ਮਾਹਿਰ ਪਾਲ ਸਿੰਘ ਪੁਰੇਵਾਲ ਨੇ ਕਨੇਡਾ ਦੀ ਧਰਤੀ ਤੇ ਰਹਿ ਕੇ ਵੀ ਸਿੱਖਾਂ ਦੀ ਅੱਡਰੀ ਤੇ ਵੱਖਰੀ ਪਛਾਣ ਦਾ ਲਖਾਇਕ ਨਾਨਕਸ਼ਾਹੀ ਕੈਲੰਡਰ ਕਰੜੀ ਮਿਹਨਤ ਉਪਰੰਤ ਬਣਾਇਆ ਜਿਸ ਨੂੰ 2003 ਵਿੱਚ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਤੇ ਫਿਰ ਵਿਸਾਖੀ ਦੇ ਦਿਹਾੜੇ ਤੇ ਪੂਰੀ ਸ਼ਾਨੋ ਸ਼ੋਕਤ ਨਾਲ ਤਲਵੰਡੀ ਸਾਬੋ ਤੋ ਪੰਜ ਤਖਤਾਂ ਦੇ ਜਥੇਦਾਰਾਂ ਤੇ ਹੋਰ ਧਾਰਮਿਕ, ਰਾਜਸੀ ਤੇ ਸਮਾਜਿਕ ਆਗੂਆਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਕੌਮ ਨੂੰ ਸਮਰਪਿੱਤ ਕੀਤਾ। ਕਰੀਬ ਸੱਤ ਸਾਲ ਇਹ ਕੈਲੰਡਰ ਦੁਨੀਆ ਭਰ ਦੀਆਂ ਸੰਗਤਾਂ ਨੇ ਪ੍ਰਵਾਨ ਕਰਕੇ ਇਸ ਕੈਲੰਡਰ ਅਨੁਸਾਰ ਦਿਨ ਦਿਹਾਰ ਮਨਾਉਣੇ ਸ਼ੁਰੂ ਕਰ ਦਿੱਤੇ, ਪਰ 2010 ਵਿੱਚ ਇਸ ਕੈਲੰਡਰ ਨੂੰ ਬਿਪਰਵਾਦੀ ਤਾਕਤਾਂ ਦੇ ਦਬਾਅ ਥੱਲੇ ਬਦਲ ਦਿੱਤਾ ਗਿਆ ।ਪਰ ਕੌਮ ਨੇ ਇਸ ਨੂੰ ਪ੍ਰਵਾਨ ਨਹੀ ਕੀਤਾ ਤੇ ਦੁਨੀਆ ਭਰ ਵਿੱਚ ਸਿੱਖ 95 ਫੀਸਦੀ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰਪੁਰਬ ਮਨਾਉਦੇ ਹਨ। ਉਹਨਾਂ ਕਿਹਾ ਕਿ ਪਾਕਿਸਤਾਨ ਕਮੇਟੀ ਵੀ ਮੂਲ ਨਾਨਕਸ਼ਾਹੀ ‘ਤੇ ਪਹਿਰਾ ਦੇ ਰਹੀ ਹੈ ਤੇ ਗੁਰੂ ਸਾਹਿਬ ਤੇ ਹੋਰ ਇਤਿਹਾਸਕ ਦਿਹਾੜੇ ਮਨਾਏ ਜਾ ਰਹੇ ਹਨ।ਉਹਨਾਂ ਦੁਨੀਆਂ ਭਰ ਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ 16 ਜੂਨ ਨੂੰ ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿਖੇ ਪੰਚਮ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਪੁੱਜਣ ਤੇ ਵੀਜ਼ੇ ਪਹਿਲ ਦੇ ਅਧਾਰ `ਤੇ ਦਿੱਤੇ ਜਾਣਗੇ।

Check Also

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ’ਵਰਸਿਟੀ ਦੇ ਇਮਤਿਹਾਨਾਂ ’ਚ ਪ੍ਰਾਪਤ ਕੀਤਾ ਉਚ ਸਥਾਨ

ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ …

Leave a Reply