Thursday, July 16, 2026

ਹਕੂਮਤ ਬਦਲੀ ਪਰ ਹਾਲਾਤ ਨਹੀਂ – ਲਾਲ ਫੀਤਿਆਂ ‘ਚ ਉਲਝੀ 3 ਮਹੀਨਿਆਂ ਦੀ ਤਨਖ਼ਾਹ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸੂਬੇ ਦੀ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ ਦੌਰਾਨ ਰੈਗੂਲਰ ਹੋਣ ਦੇ ਬਾਵਜੂਦ ਵੀ 7000 ਕੰਪਿਊਟਰ ਅਧਿਆਪਕ ਆਪਣੀਆਂ ਤਨਖ਼ਾਹਾਂ ਅਤੇ ਹੋਰ ਵਿੱਤੀ ਮੁਸ਼ਕਲਾਂ ਨੂੰ ਲੈ ਕੇ ਸਮੇਂ ਸਮੇਂ ਸੰਘਰਸ਼ ਕਰਦੇ ਰਹੇ ਹਨ ਅਤੇ ਹੁਣ ਜਦੋਂ ਸੂਬੇ ਦੀ ਹਕੂਮਤ ਬਦਲ ਗਈ ਹੈ, ਫਿਰ ਵੀ ਕੰਪਿਊਟਰ ਅਧਿਆਪਕਾਂ ਦੀਆਂ ਮੁਸ਼ਕਲਾਂ ਵਿੱਚ ਕੋਈ ਕਮੀ ਨਹੀਂ ਆਈ ਅਤੇ ਕੁੱਝ ਸਬੰਧਿਤ ਅਧਿਕਾਰੀ ਉਨ੍ਹਾਂ ਨੂੰ ਤੰਗ ਪਰੇਸ਼ਾਨ ਕਰਨ ਦਾ ਕੋਈ ਮੌਕਾ ਨਹੀਂ ਛੱਡ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੰਪਿਊਟਰ ਮਾਸਟਰ ਯੂਨੀਅਨ (ਸੀ.ਐਮ.ਯੂ) ਪੰਜਾਬ ਦੇ ਅਹੁਦੇਦਾਰਾਂ ਨੇ ਅੱਜ ਇੱਥੇ ਇੱਕ ਬਿਆਨ ਵਿੱਚ ਕੀਤਾ ਹੈ।
ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਾਜਦੀਪ ਸਿੰਘ ਮਾਨਸਾ ਨੇ ਦੱਸਿਆ ਕਿ ਜਿਥੇ ਉਨ੍ਹਾਂ ਨੂੰ ਹਾਲੇ ਤੱਕ ਮਾਰਚ ਅਤੇ ਅਪ੍ਰੈਲ ਮਹੀਨੇ ਦੀ ਤਨਖ਼ਾਹ ਨਸੀਬ ਨਹੀਂ ਹੋਈ, ਉਥੇ ਮਈ ਮਹੀਨਾ ਵੀ ਖ਼ਤਮ ਹੋ ਚੱਲਿਆ ਹੈ।ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਵੱਲੋਂ ਹਰ ਵਾਰ ਜਾਣ ਬੁੱਝ ਕੇ ਤਨਖ਼ਾਹ ਲੇਟ ਕੀਤਅਿਾਂ ਜਾਂਦਅਿਾਂ ਹਨ।ਉਨਾਂ ਕਿਹਾ ਕਿ  ਕੰਪਿਊਟਰ ਅਧਿਆਪਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮੰਤਵ ਦੇ ਨਾਲ ਤਨਖ਼ਾਹ ਵਾਲੀ ਫਾਈਲ ‘ਤੇ ਹਰ ਵਾਰ ਕੋਈ ਨਾ ਕੋਈ ਨਵਾਂ ਇਤਰਾਜ਼ ਲਗਾ ਦਿੱਤਾ ਜਾਂਦਾ ਹੈ ਅਤੇ ਤਨਖ਼ਾਹ ਵਾਲੀ ਫਾਈਲ ਕਈ ਕਈ ਦਿਨ ਅਧਿਕਾਰੀਆਂ ਦੇ ਦਫ਼ਤਰਾਂ ਦੇ ਚੱਕਰ ਕੱਟਦੀ ਰਹਿੰਦੀ ਹੈ।ਰਾਜਦੀਪ ਨੇ ਕਿਹਾ ਕਿ ਆਰਥਿਕ ਤੰਗੀ ਦੇ ਚੱਲਦੇ ਪੰਜਾਬ ਭਰ ਦੇ 7000 ਕੰਪਿਊਟਰ ਅਧਿਆਪਕ ਭਾਰੀ ਮਾਨਸਿਕ ਪ੍ਰੇਸ਼ਾਨੀ ਤੋਂ ਗੁਜ਼ਰ ਰਹੇ ਹਨ।
ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੂੰ ਮੁਸ਼ਕਲਾਂ ਸਬੰਧੀ ਕਰਵਾਇਆ ਜਾਵੇਗਾ ਜਾਣੂ ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਉਹ ਜਲਦ ਹੀ ਕੰਪਿਊਟਰ ਅਧਿਆਪਕਾਂ ਦੀਆਂ ਮੁਸ਼ਕਲਾਂ ਦੇ ਸਬੰਧ ਵਿੱਚ ਇੱਕ ਵਫ਼ਦ ਸਮੇਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਾਲ ਮੁਲਾਕਾਤ ਕਰਨਗੇ।
ਇਸ ਮੌਕੇ ਸਕੱਤਰ ਕੁਲਵਿੰਦਰ ਸਿੰਘ ਲਸੂੜ੍ਹੀ, ਦੀਪਕ, ਸੰਜੀਵ ਤੁਲੀ, ਜੀਵਨ ਜੋਤੀ, ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ ਪਟਿਆਲਾ, ਦਵਿੰਦਰ, ਮਨਮੋਹਨ ਸਿੰਘ, ਰਣਧੀਰ ਸਿੰਘ, ਬਲਕਾਰ ਸਿੰਘ, ਸਤਵਿੰਦਰ ਸਿੰਘ, ਗਿਆਨ ਸਿੰਘ, ਮਨਜੀਤ ਸਿੰਘ, ਸੰਜੇ, ਕੁਲਵੀਰ ਸਿੰਘ, ਬਿਕਰਮ ਮਾਨਸਾ, ਰਵਿੰਦਰ ਰੌਬਿਨ, ਮੁਕੇਸ਼ ਕੁਮਾਰ, ਦੇ ਨਾਲ ਨਾਲ ਵੱਡੀ ਗਿਣਤੀ ਵਿੱਚ ਕੰਪਿਊਟ ਅਧਿਆਪਕ ਹਾਜ਼ਰ ਸਨ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply