Saturday, September 19, 2026

ਪੁਰਾਣੇ ਬਰਤਨਾਂ ਦੀ ਨਿਲਾਮੀ ’ਚ ਹੇਰਾਫੇਰੀ ਦੇ ਦੋਸ਼ਾਂ ਦੀ ਪੜਤਾਲ ਹੋਵੇਗੀ ਪ੍ਰੋ. ਬਡੂੰਗਰ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਰਾਣੇ ਬਰਤਨਾ ਦੀ ਨਿਲਾਮੀ ਸਮੇਂ ਹੇਰਾਫੇਰੀ ਦੇ ਕਥਿਤ ਦੋਸ਼ਾਂ ਦੀ ਪੜਤਾਲ ਕਰਵਾਈ ਜਾਵੇਗੀ।ਜਾਰੀ ਇੱਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਕੁਝ ਬੋਲੀਕਾਰਾਂ ਵੱਲੋਂ ਇਸ ਸਬੰਧੀ ਸ਼ਿਕਾਇਤ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਅਸਲੀਅਤ ਜਾਣਨ ਲਈ ਫਲਾਇੰਗ ਵਿਭਾਗ ਦੇ ਨੁਮਾਇੰਦਿਆਂ ਦੀ ਡਿਊਟੀ ਲਗਾਈ ਗਈ ਹੈ।ਉਨ੍ਹਾਂ ਸ਼ਿਕਾਇਤ ਕਰਤਾ ਵੱਲੋਂ ਪਿੱਤਲ ਤੇ ਸੋਨੇ ਦੀ ਝਾਲ ਵਾਲੀਆਂ ਪਾਲਕੀ ਸਾਹਿਬ ਬਾਰੇ ਸਪੱਸ਼ਟ ਕੀਤਾ ਕਿ ਅਜਿਹੀ ਕਿਸੇ ਵੀ ਪਾਲਕੀ ਨੂੰ ਨਿਲਾਮ ਨਹੀਂ ਕੀਤਾ ਗਿਆ। ਦੂਸਰੇ ਪਾਸੇ ਨਿਲਾਮ ਕੀਤੀ ਗਈ ਸਟੀਲ ਦੇ ਰੇਟ ਵਿਚ ਫਰਕ ਦੇ ਲਗਾਏ ਗਏ ਦੋਸ਼ਾਂ ਸਬੰਧੀ ਉਨ੍ਹਾਂ ਕਿਹਾ ਕਿ ਪੜਤਾਲ ਦੀ ਰਿਪੋਟਰ ਵਿਚ ਜੇਕਰ ਕੁੱਝ ਅਜਿਹਾ ਸਾਹਮਣੇ ਆਇਆ ਤਾਂ ਉਹ ਜ਼ਰੂਰ ਕਾਰਵਾਈ ਕਰਨਗੇ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply