ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ. ਵੱਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਸ਼ਾਨਦਾਰ ਅੰਕ ਪ੍ਰਾਪਤ
ਕਰਕੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੀ ਪ੍ਰਮੁੱਖ ਸ਼ਾਖਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸਫਲਤਾ ਦਾ ਨਵਾਂ ਇਤਿਹਾਸ ਰਚਿਆ।ਸਕੂਲ ਦਾ ਹੋਣਹਾਰ ਵਿਦਿਆਰਥੀ ਜਤਿਨ ਸਪਰਾ 97% ਅੰਕ ਹਾਸਲ ਕਰਕੇ ਮੈਡੀਕਲ ਵਿਸ਼ੇ ਵਿੱਚੋਂ ਪਹਿਲੇ ਨੰਬਰ ਤੇ ਰਿਹਾ।ਨਾਨ-ਮੈਡੀਕਲ ਵਿਸ਼ੇ ਦੀ ਦਿਕਸ਼ਾ ਸਪਰਾ ਨੇ 96.2% ਅੰਕ ਹਾਸਲ ਕੀਤੇ ਜਦਕਿ ਸਿਮਰਪ੍ਰੀਤ ਕੌਰ, ਹਰਸ਼ਲੀਨ ਕੌਰ ਅਤੇ ਸਿਮਰਨਜੀਤ ਕੌਰ ਨੇ ਕਾਮਰਸ ਵਿਸ਼ੇ ਵਿੱਚ 95.8% ਅਤੇ ਸੰਦੀਪ ਕੌਰ ਨੇ ਆਰਟਸ ਵਿਸ਼ੇ ਵਿੱਚ 92.2% ਅੰਕ ਪ੍ਰਾਪਤ ਕੀਤੇ ।ਕੁੱਲ 285 ਵਿਦਿਆਰਥੀਆਂ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿੱਚ ਸ਼ਾਮਿਲ ਹੋਏ ਇਹਨਾਂ ਵਿੱਚੋਂ 11 ਵਿਦਿਆਰਥੀਆਂ ਨੇ 95%, 43 ਵਿਦਿਆਰਥੀਪਆਂ ਨੇ 90% ਤੋਂ 94%, 43 ਵਿਦਿਆਰਥੀਆਂ ਨੇ 85-90% ਤੋਂ ਵਧੇਰੇ ਅੰਕ ਪ੍ਰਾਪਤ ਕੀਤੇ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਇਹਨਾਂ ਵਿਦਿਆਰਥੀਆਂ ਅਤੇ ਸਟਾਫ ਨੂੰ ਵਧਾਈ ਦਿੱਤੀ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਇਹਨਾਂ ਹੋਣਹਾਰ ਵਿਦਿਆਰਥੀਆਂ ਨੂੰ ਉਹਨਾਂ ਦੀ ਸਫਲਤਾ ਤੇ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸੇ ਤਰ੍ਹਾਂ ਮਿਹਨਤ ਕਰਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਨਾਂ ਸਾਕਾਰ ਕਰਦੇ ਰਹੋ।ਅਵੱਲ ਰਹੇ ਜਤਿਨ ਸਪਰਾ ਨੇ ਆਪਣੀ ਇਸ ਸਫਲਤਾ ਦਾ ਸਾਰਾ ਸਿਹਰਾ ਆਪਣੇ ਵਿਦਵਾਨ ਅਤੇ ਮਿਹਨਤੀ ਅਧਿਆਪਕਾਂ ਦੇ ਸਿਰ ਬੰਨ੍ਹਿਆਂ ਜਿਹਨਾਂ ਦੀ ਸੁਚੱਜੀ ਅਗਵਾਈ ਅਤੇ ਯੋਗਦਾਨ ਨਾਲ ਅੱਜ ਉਹ ਵਧੀਆ ਅੰਕ ਪ੍ਰਾਪਤ ਕਰ ਸਕਿਆ ਅਤੇ ਕਿਹਾ ਕਿ ਉਸ ਦਾ ਸਪਨਾ ਡਾਕਟਰ ਬਣਨਾ ਹੈ।ਦਿਕਸ਼ਾ ਸਪਰਾ ਨੇ ਕਿਹਾ ਕਿ ਸਫਲਤਾ ਮਿਹਨਤ ਕਰਨ ਨਾਲ ਮਿਲਦੀ ਹੈ।ਸਕੂਲ ਦੇ ਮੈਂਬਰ ਇੰਚਾਰਜ ਨਵਪ੍ਰੀਤ ਸਿੰਘ ਨੇ ਸਫਲ ਹੋਏ ਵਿਦਿਆਰਥੀਆਂ,ਉਹਨਾਂ ਦੇ ਮਾਤਾ ਪਿਤਾ, ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰੰਘ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਰੇਣੂ ਅਹੂਜਾ, ਸ੍ਰੀਮਤੀ ਨਿਸਚਿੰਤ ਕਾਹਲੋਂ ਅਤੇ ਸਟਾਫ਼ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media