ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਬੀ. ਐਸ. ਈ. ਵਲੋਂ ਐਲਾਨੇ ਗਏ 12 ਵੀਂ ਜਮਾਤ ਦੇ ਨਤੀਜਿਆਂ ਵਿੱਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਇਟੀ ਦੇ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਦਾ ਬਾਰਵੀਂ ਜਮਾਤ 2017 ਦਾ ਨਤੀਜਾ 100% ਰਿਹਾ।ਇਸ ਸਾਲ ਇਸ ਪ੍ਰੀਖਿਆ ਵਿੱਚ ਕੁੱਲ 91 ਵਿਦਿਆਰਥੀ ਬੈਠੇ।ਜਿੰਨ੍ਹਾਂ ਵਿੱਚੋ ਸਾਇੰਸ ਗਰੁੱਪ ਦੇ ਕੁੱਲ 47 ਵਿਦਿਆਰਥੀ, ਕਾਮਰਸ ਗਰੁੱਪ 42 ਵਿਦਿਆਰਥੀ ਤੇ ਆਰਟਸ ਗਰੁੱਪ ਦੇ 2 ਵਿਦਿਆਰਥੀ ਸਨ।ਸਾਇੰਸ ਗਰੁੱਪ ਵਿੱਚੋਂ 08 ਵਿਦਿਆਰਥੀ ਮੈਰਿਟ ਸੂਚੀ ਵਿੱਚ ਆਏ।ਕਾਮਰਸ ਗਰੁੱਪ ਵਿੱਚੋਂ 02 ਵਿਦਿਆਰਥੀ ਮੈਰਿਟ ਸੂਚੀ ਵਿੱਚ ਆਏ।ਸਕੂਲ ਦੇ ਮੈਂਬਰ ਇੰਚਾਰਜ਼ ਸੁਰਜੀਤ ਸਿੰਘ, ਇੰਜੀ: ਨਵਦੀਪ ਸਿੰਘ, ਰਣਦੀਪ ਸਿੰਘ ਅਤੇ ਮੈਡਮ ਪ੍ਰਿੰਸੀਪਲ ਸ੍ਰੀਮਤੀ ਅਮਰਜੀਤ ਕੌਰ ਨੇ ਅਵੱਲ ਆਏ ਹੋਏ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਤੇ ਉਨ੍ਹਾਂ ਨੂੰ ਸ਼ਾਬਾਸ਼ੀ ਦਿੰਦਿਆਂ ਹੋਇਆ ਜ਼ਿੰਦਗੀ ਦੇ ਅਗਲੇਰੇ ਪੰਧ ਵਿੱਚ ਪੜਾਈ ਵਿੱਚ ਹੋਰ ਵੀ ਉੱਚੀਆਂ ਉਡਾਰੀਆਂ ਮਾਰਨ ਲਈ ਪ੍ਰੇਰਿਆ।ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਵੀ ਆਪਣੇ ਬੱਚਿਆਂ ਦੀ ਹੌਸਲਾ ਅਫਜਾਈ ਲਈ ਉਨ੍ਹਾਂ ਦੀ ਖੁਸ਼ੀ ਵਿੱਚ ਸ਼ਾਮਲ ਹੋਏ ਬੱਚਿਆ ਅਤੇ ਸਟਾਫ ਨੇ ਰਲ ਕੇ ਖੁਸ਼ੀ ਮਨਾਈ ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …