ਬਠਿੰਡਾ, 29 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਐਸ.ਐਸ.ਡੀ ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ ਪਿਛਲੇ ਕਈ ਸਾਲਾਂ ਤੋਂ ਸਿੱਖਿਆ ਦੇ ਖੇਤਰ ਵਿੱਚ ਕਈ ਅਹਿਮ ਪ੍ਰਾਪਤੀਆਂ ਕਰ ਰਿਹਾ ਹੈ।ਇਹਨਾਂ ਪ੍ਰਾਪਤੀਆਂ ਨੂੰ ਜਾਰੀ ਰੱਖਦੇ ਹੋਏ ਵਿਦਿਆਰਥੀਆਂ ਦੀ ਅਣਥਕ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਰਹਿਨਮਾਈ ਹੇਠ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਵੀ ਕਾਲਜ ਮੱਲਾਂ ਮਾਰ ਰਿਹਾ ਹੈ।ਪਿਛਲੇ ਦਿਨੀ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਕਾਲਜ ਦੇੇ ਬੀ.ਐੈਸ.ਸੀ ਐਗਰੀਕਲਚਰ ਭਾਗ ਪਹਿਲਾ ਅਤੇ ਬੀ.ਏ ਭਾਗ ਪਹਿਲੇ ਦੇ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਰਹੇ।ਬੀ.ਐਸ.ਸੀ ਐਗਰੀਕਲਚਰ ਪਹਿਲੇ ਸਮੈਸਟਰ ਦੀ ਵਿਦਿਆਰਥਣ ਸ਼ਵੇਤਾ ਗੋਇਲ ਨੇ ਪਹਿਲਾ, ਪ੍ਰਭਜੋਤ ਕੌਰ ਨੇ ਦੂਜਾ ਅਤੇ ਦੋ ਵਿਦਿਆਰਥੀ ਸ਼ਾਮ ਅਤੇ ਅੰਕਿਤ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਪ੍ਰਾਪਤ ਕੀਤਾ।ਬੀ.ਏ ਪਹਿਲੇ ਸਮੈਸਟਰ ਵਿੱਚ ਸਜਾਦ ਖਾਨ, ਚੰਦਰ ਮੋਹਨ ਅਤੇ ਦਿਲਦੀਪ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਇਹਨਾਂ ਸ਼ਾਨਦਾਰ ਨਤੀਜਿਆਂ ਲਈ ਕਾਲਜ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ, ਡਾ. ਰਾਜੇਸ਼ ਸਿੰਗਲਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਇੱਕ ਸਫਲ ਇਨਸਾਨ ਬਣਨ ਦੀ ਪ੍ਰੇਰਨਾ ਦਿੱਤੀ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media