Friday, September 25, 2026

ਮਾਲਵਾ ਹੈਰੀਟੇਜ ਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਜਿਲਾ ਸਿੱਖਿਆ ਅਫਸਰ ਸੰਦੋਹਾ ਦਾ ਸਨਮਾਨ

PPN2905201707ਬਠਿੰਡਾ, 29 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਜਿਲਾ ਸਿੱਖਿਆ ਅਫਸਰ (ਐਲੀਮੈਂਟਰੀ) ਬਠਿੰਡਾ ਬਲਜੀਤ ਸਿੰਘ ਸੰਦੋਹਾ ਨੂੰ ਨਿਯੁਕਤ ਕੀਤਾ ਗਿਆ ਸੀ। ਸੰਸਥਾ ਦੇ ਪ੍ਰਧਾਨ ਭਾਈ ਹਰਵਿੰਦਰ ਸਿੰਘ ਖਾਲਸਾ ਨੇ ਸਵਾਗਤੀ ਭਾਸ਼ਣ ‘ਚ ਕਿਹਾ ਕਿ ਸੰਦੋਹਾ ਮਾਲਵਾ ਹੈਰੀਟੇਜ ਨਾਲ ਕਾਫ਼ੀ ਚਿਰਾਂ ਤੋਂ ਜੁੜੇ ਹੋਏ ਹਨ ਅਤੇ ਉੱਘੇ ਮੈਂਬਰ ਵੀ ਹਨ।ਸਾਨੂੰ ਮਾਣ ਹੈ ਕਿ ਸੰਸਥਾ ਦੇ ਮੈਂਬਰ ਸਰਕਾਰ ਵਿੱਚ ਉਚ ਅਹੁਦਿਆਂ ਤੇ ਲੋਕਾਂ ਦੀ ਸੇਵਾ ਕਰ ਰਹੇ ਹਨ।ਮੈਂਬਰ ਹੋਣ ਦੇ ਨਾਤੇ ਸੰਸਥਾ ਵਲੋਂ ਬੀਤੇ ਕੱਲ ਵਿਰਾਸਤੀ ਪਿੰਡ ਜੈਪਾਲਗੜ ਪਿੱਛੇ ਖੇਡ ਸਟੇਡੀਅਮ ਬਠਿੰਡਾ ਵਿਖੇ ਇੱਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਵਿੱਚ ਬਲਜੀਤ ਸਿੰਘ ਸੰਦੋਹਾ ਜਿਲਾ ਸਿੱਖਿਆ ਅਫਸਰ ਬਠਿੰਡਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਉਨਾਂ ਦੀ ਧਰਮ ਪਤਨੀ ਸ਼੍ਰੀਮਤੀ ਨਰਿੰਦਰਜੀਤ ਕੌਰ ਨੂੰ ਵੀ ਸੰਸਥਾ ਦੀਆਂ ਮਹਿਲਾ ਮੈਂਬਰਾਂ ਵੱਲੋਂ ਸ਼ਾਲ ਦੇਕੇ ਸਨਮਾਨਿਤ ਕੀਤਾ ਗਿਆ।ਸੰਸਥਾ ਦੇ ਮੈਂਬਰਾਂ ਅਤੇ ਉੱਘੇ ਲੋਕ ਗਾਇਕਾਂ ਸੋਮੀ ਤੁੰਗਵਾਲੀਆ, ਖੁਸ਼ਦੀਪ ਰਾਣਾ, ਇਸ਼ਲੀਨ ਅਤੇ ਪੰਕਜ ਦਾਸ ਨੇ ਇੱਕ-ਇੱਕ ਗੀਤ ਗਾਕੇ ਆਪਣੀ ਹਾਜਰੀ ਲਵਾਈ। ਧੰਨਵਾਦੀ ਭਾਸ਼ਣ ਵਿੱਚ ਸੰਦੋਹਾ ਨੇ ਕਿਹਾ ਕਿ ਮੈਂ ਪਿਛਲੇ ਤਿੰਨ ਸਾਲ ਤੋਂ ਇਸ ਸੰਸਥਾ ਨਾਲ ਜੁੜਿਆ ਹੋਇਆ ਹਾਂ, ਆਪਣੀ ਮਾਂ ਬੋਲੀ ਪੰਜਾਬੀ ਅਤੇ ਵਿਰਾਸਤ ਲਈ ਕੰਮ ਕਰਕੇ ਮਨ ਨੂੰ ਬਹੁਤ ਸੰਤੁਸ਼ਟੀ ਮਿਲਦੀ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਜਿੰਮੇਵਾਰੀ ਉਨਾਂ ਨੂੰ ਦਿੱਤੀ ਹੈ ਉਸ ਨੂੰ ਉਹ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਇਸ ਮੌਕੇ ਸੰਸਥਾ ਦੇ ਅਹੁਦੇਦਾਰਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਸਥਾ ਦੇ ਮੈਂਬਰ ਹਾਜਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply