ਸਮਰਾਲਾ 29 ਮਈ (ਪੰਜਾਬ ਪੋਸਟ- ਕੰਗ) – ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਪੈਨਸ਼ਨ ਐਸੋਸੀਏਸ਼ਨ ਮੰਡਲ ਸਮਰਾਲਾ ਵੱਲੋਂ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਅਗਵਾਈ ਹੇਠ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਪੈਨਸ਼ਨਰਾਂ ਦੀ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਵਿੱਚ ਪ੍ਰਮੁੱਖ ਤੌਰ ਪੈਨਸ਼ਨਰਾਂ ਨੂੰ ਯੁਨਿਟਾਂ ਦੀ ਛੋਟ ਦੋਬਾਰਾ ਲਾਗੂ ਕਰਵਾਉਣ ਲਈ। ਪੈਨਸ਼ਨਰਾਂ ਦੀ ਮੈਡੀਕਲ ਕੈਸ਼ਲੈਸ ਸਕੀਮ ਦੋਬਾਰਾ ਲਾਗੂ ਕਰਨ ਲਈ ਅਤੇ ਹਸਪਤਾਲਾਂ ਦੀ ਗਿਣਤੀ ਵਿੱਚ ਵਾਧਾ ਕਰਵਾਉਣ ਲਈ ਮੰਗ ਕੀਤੀ ਗਈ। ਮਹਿੰਗਾਈ ਭੱਤੇ ਦੀ ਜਨਵਰੀ 2016 ਦੀ ਬਕਾਏ ਦੀ ਰਕਮ ਲਾਗੂ ਕਰਨ ਲਈ। ਪੈਨਸ਼ਨਰਾਂ ਨੂੰ ਮਕਾਨ ਭੱਤਾ ਲਾਗੂ ਕਰਵਾਉਣ ਸੰਬੰਧੀ। ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਇੰਨ-ਬਿੰਨ ਲਾਗੂ ਕਰਨ ਸਬੰਧੀ ਵੀ ਮੰਗ ਕੀਤੀ ਗਈ। ਮੰਗ ਪੱਤਰ ਪ੍ਰਾਪਤ ਕਰਨ ਵੇਲੇ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਪੈਨਸ਼ਨਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਮੰਗ ਪੱਤਰ ਵਿੱਚ ਦਰਜ ਮੰਗਾਂ ਤੇ ਹਮਦਰਦੀ ਨਾਲ ਵਿਚਾਰ ਕਰਕੇ ਸਰਕਾਰ ਤੋਂ ਲਾਗੂ ਕਰਵਾਉਣ ਲਈ ਉਨਾਂ ਵੱਲੋਂ ਪੂਰੀ ਵਾਹ ਲਾਈ ਜਾਵੇਗੀ। ਹਲਕਾ ਵਿਧਾਇਕ ਨੂੰ ਮੰਗ ਪੱਤਰ ਦੇਣ ਵੇਲੇ ਪ੍ਰਧਾਨ ਸਿਕੰਦਰ ਸਿੰਘ ਤੋਂ ਇਲਾਵਾ ਬਚਨ ਸਿੰਘ ਸਰਪ੍ਰਸਤ, ਪ੍ਰੇਮ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਸ਼ਰਨ ਸਿੰਘ ਸਕੱਤਰ, ਜੁਗਲ ਕਿਸ਼ੋਰ ਸਾਹਨੀ ਮੀਤ ਸਕੱਤਰ, ਓਮ ਪ੍ਰਕਾਸ਼, ਪ੍ਰੇਮ ਚੰਦ (ਭਲਾ ਲੋਕ), ਭੁਪਿੰਦਰਪਾਲ ਸਿੰਘ, ਅਮਰਜੀਤ ਸਿੰਘ, ਜਸਪਾਲ ਸਿੰਘ, ਜਗਤਾਰ ਸਿੰਘ, ਜਗਮੋਹਨ ਸਿੰਘ, ਰਾਜ ਸਿੰਘ, ਕੁਲਵੰਤ ਸਿੰਘ ਜੱਗੀ, ਰਾਕੇਸ਼ ਕੁਮਾਰ, ਤਰਸੇਮ ਸਿੰਘ, ਬਲਵੰਤ ਸਿੰਘ ਮਾਛੀਵਾੜਾ, ਗੁਰਦੇਵ ਸਿੰਘ, ਬਲਦੇਵ ਸਿੰਘ, ਅਸ਼ੋਕ ਕੁਮਾਰ, ਗੁਰਮੁੱਖ ਸਿੰਘ ਹਾਜ਼ਰ ਸਨ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media