Wednesday, September 30, 2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਮਨਾਇਆ

ਬਠਿੰਡਾ, 30 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਸੰਸਥਾ ਸੰਤ ਭਾਈ ਸੁਹੇਲ ਸਿੰਘ ਜੀ ਸੇਵਾ ਸੁਸਾਇਟੀ ਵਲੋਂ PPN3005201701ਰਾਤ ਦੇ ਸਮੇਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਰਾਤ 7 ਵਜੇ ਤੋਂ 10 ਵਜੇ ਤੱਕ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ `ਚ ਮਨਾਇਆ ਗਿਆ।ਜਿਸ ਵਿਚ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਇਪੁਰ ਅਤੇ ਭਾਈ ਗੁਰਸੇਵਕ ਸਿੰਘ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਰਚਿਤ ਬਾਣੀ ਵਿਚੋਂ ਗੁਰਬਾਣੀ ਦੇ ਸ਼ਬਦ ਗਾਇਣ ਕੀਤੇ ਗਏ।ਇਨ੍ਹਾਂ ਤੋਂ ਗਿਆਨੀ ਜਸਵਿੰਦਰ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਨਾਲ ਜੋੜਿਆ ਗਿਆ।ਮੁੱਖ ਗ੍ਰੰਥੀ ਭਾਈ ਸੁਰਿੰਦਰ ਸਿੰਘ ਵਲੋਂ ਕੀਤੀ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply