ਬਠਿੰਡਾ, 30 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਗੁਰਮਤਿ ਵਿੱਦਿਆ ਸੇਵਾ ਸੁਸਾਇਟੀ
ਰਜਿ: ਬਠਿੰਡਾ ਵੱਲੋ ਆਪਣੀ ਸੰਥਾਪਨਾ ਦਿਵਸ ਦੇ ਦੋ ਸਾਲ ਪੂਰਾ ਹੋਣ ਅਤੇ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੂਜਾ ਸਲਾਨਾ ਤਿੰਨ ਦਿਨਾਂ ਗੁਰਮਤਿ ਸਮਾਗਮ ਸਾਹਿਬ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਗੁਰਦੁਆਰਾ ਕਲਗੀਧਰ ਸਾਹਿਬ ਮੁਲਤਾਨੀਆਂ ਰੋਡ ਵਿਖੇ ਮਨਾਇਆ ਗਿਆ।ਜਿਸ ਵਿੱਚ ਪਹਿਲੇ ਦਿਨ ਭਾਈ ਅਵਤਾਰ ਸਿੰਘ ਖਾਲਸਾ ਤੇ ਭਾਈ ਗੁਰਪ੍ਰੀਤ ਸਿੰਘ ਦੇ ਜੱਥੇ ਨੇ ਸੰਗਤਾਂ ਨੂੰ ਰਸਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ।ਉਪਰੰਤ ਕਥਾ ਵਾਚਕ ਭਾਈ ਹਰਪ੍ਰੀਤ ਸਿੰਘ ਮੱਖੂ ਨੇ ਗੁਰਮਤਿ ਵਿਚਾਰਾਂ, ਸਿੱਖ ਇਤਿਹਾਸ ਸੰਬੰਧੀ ਜਾਣਕਾਰੀ ਦਿੱਤੀ।ਦੂਜੇ ਤੇ ਤੀਜੇ ਦਿਨ ਭਾਈ ਧਰਮਵੀਰ ਸਿੰਘ ਘਰਾਂਗਣੇ ਵਾਲਿਆਂ ਨੇ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦੀ ਸ਼ਹੀਦੀ ਦੇ ਸਬੰਧ ਵਿੱਚ ਕਥਾ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਜੀ ਵੱਲੋ ਸੱਚੇ ਮਾਰਗ ਦੀ ਦਿੱਤੀ ਪ੍ਰੇਰਨਾ ਨੂੰ ਯਾਦ ਕਰਵਾਇਆ।ਤਿੰਨੇ ਦਿਨ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਨ੍ਹਾਂ ਸਮਾਗਮਾਂ ਦੇ ਆਖਰੀ ਦਿਨ ਗੁਰਮਤਿ ਪ੍ਰੀਖਿਆਂ ਵਿੱਚ ਅਵੱਲ ਆਏ ਬੱਚਿਆਂ ਮਨਰਾਜ ਸਿੰਘ, ਭਵਨਦੀਪ ਸਿੰਘ, ਗੁਰਵਿੰਦਰ ਸਿੰਘ, ਇਵਲੀਨ ਕੌਰ ਅਤੇ ਪਰਮਵੀਰ ਸਿੰਘ ਨੂੰ ਭਾਈ ਧਰਮਵੀਰ ਸਿੰਘ ਜੀ ਘਰਾਂਗਣੇ ਤੇ ਸੰਸਥਾਂ ਦੇ ਸੇਵਾਦਾਰ ਸਿਕੰਦਰ ਸਿੰਘ ਖਾਲਸਾ ਵਾਈਸ ਪ੍ਰਧਾਨ ਸਰਬਜੀਤ ਸਿੰਘ ਗਰੇਵਾਲ ਅਤੇ ਮੈਬਰਾਨ ਸਰਬਜੋਤ ਸਿੰਘ, ਨਿਰਮਲ ਸਿੰਘ, ਅਨਮੋਲ ਸਿੰਘ, ਅਭੈਜੀਤ ਸਿੰਘ, ਹਰਮਨਦੀਪ ਸਿੰਘ, ਹਰਮਨਜੋਤ ਸਿੰਘ, ਮੇਘ ਸਿੰਘ, ਮਨਦੀਪ ਸਿੰਘ, ਅਮਨਦੀਪ ਸਿੰਘ, ਹਰਮਨਦੀਪ ਸਿੰਘ ਅਤੇ ਮਨਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ। ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media