ਅੰਮ੍ਰਿਤਸਰ, 1 ਜੁਲਾਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ.ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਪਿਤਾ ਸ.ਗੁਰਬਖਸ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸ.ਗੁਰਬਖਸ ਸਿੰਘ ਗੁਰੂ-ਘਰ ਦੇ ਪ੍ਰੀਤਵਾਨ ਸਨ ਤੇ ਉਨ੍ਹਾਂ ਸਤਿਗੁਰੂ ਨਾਲ ਲਾਈ ਪ੍ਰੀਤ ਨੂੰ ਆਖਰੀ ਸਵਾਸਾਂ ਸੰਗ ਨਿਭਾਇਆ। ਸ.ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਹੌਸਲਾ ਦਿੰਦੇ ਹੋਏ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਮੌਤ ਇੱਕ ਅਟੱਲ ਸਚਾਈ ਹੈ ਤੇ ਸਤਿਗੁਰੂ ਦਾ ਭਾਣਾ ਮੰਨਣਾ ਹੀ ਪੈਂਦਾ ਹੈ। ਇਸ ਮੌਕੇ ਸ.ਰਾਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ, ਸ.ਅਮਰੀਕ ਸਿੰਘ ਵਿਛੋਆ, ਸ.ਅਮਰਜੀਤ ਸਿੰਘ ਭਲਾਈਪੁਰ, ਸ.ਸੱਜਣ ਸਿੰਘ ਬੱਜੂਮਾਨ ਤੇ ਗੁਰਿੰਦਰਪਾਲ ਸਿੰਘ ਰਈਆ ਮੈਂਬਰ ਸ਼੍ਰੋਮਣੀ ਕਮੇਟੀ, ਡਾ: ਏ.ਪੀ. ਸਿੰਘ ਵਧੀਕ ਸਕੱਤਰ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਟਰੱਸਟ, ਸ.ਕੇਵਲ ਸਿੰਘ ਐਡੀਸ਼ਨਲ ਸਕੱਤਰ, ਸ.ਸਕੱਤਰ ਸਿੰਘ, ਸ.ਸੁਖਦੇਵ ਸਿੰਘ ਭੂਰਾਕੋਹਨਾ ਤੇ ਸ.ਪਰਮਜੀਤ ਸਿੰਘ ਮੀਤ ਸਕੱਤਰ, ਸ.ਹਰਮਿੰਦਰ ਸਿੰਘ ਮੂਧਲ ਤੇ ਸ.ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ.ਜਤਿੰਦਰ ਸਿੰਘ ਐਡੀਸ਼ਨਲ ਮੈਨੇਜਰ, ਸ.ਜਤਿੰਦਰ ਸਿੰਘ ਲਾਲੀ, ਸ.ਮਨਜੀਤ ਸਿੰਘ ਮੈਨੇਜਰ ਗੁਰਦੁਆਰਾ ਓਠੀਆ, ਭਾਈ ਬਲਦੇਵ ਸਿੰਘ ਬੁੱਢਾ ਥੇਹ ਤੇ ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ, ਡਾਕਟਰ ਪੰਕਜ ਸ਼ਰਮਾਂ, ਡਾਕਟਰ ਰਤਨਬੀਰ ਸਿੰਘ ਤੇ ਡਾਕਟਰ ਗੁਰਵੇਲ ਸਿੰਘ ਡੈਂਟਲ ਕਾਲਜ, ਬਾਬਾ ਸ਼ਿੰਦਾ ਸਿੰਘ ਕਾਰਸੇਵਾ ਲੰਗਰ ਸਾਹਿਬ ਹਜੂਰ ਸਾਹਿਬ ਵਾਲਿਆਂ ਨੇ ਵੀ ਸ.ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨਾਲ ਦੁੱਖ ਦਾ ਇਜਹਾਰ ਕੀਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …