ਪਠਾਨਕੋਟ, 30 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਮੱਖਣ ਸਿੰਘ ਸਰਕਾਰੀ ਸੀਨੀਅਰ ਸਕੈਡੰਰੀ ਸਕੁੂਲ (ਲੜਕਿਆਂ) ਪਠਾਨਕੋਟ ਦੇ ਵਿਚ ਵਰਲਡ ਨੋ ਤੰਬਾਕੂ
ਡੇਅ (World No Tobacco Day) ਬਾਰੇ ਸੈਮੀਨਾਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਵਲੋ ਮਾਨਯੋਗ ਚੇਅਰਮੈਨ-ਕਮ-ਜਿਲ੍ਹਾ ਅਤੇ ਸੈਸ਼ਨ ਜੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੇਜਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ।ਇਸ ਸੈਮੀਨਾਰ ਵਿਚ ਭਾਗ ਲੈ ਰਹੇ ਬੱਚਿਆਂ ਨੂੰ ਤੇਜਵਿੰਦਰ ਸਿੰਘ ਨੇ ਸਨਮਾਨਿਤ ਕੀਤਾ ਅਤੇ ਨਾਲ ਉਨਾਂ ਨੇ ਬਚਿਆਂ ਨੂੰ ਨਸ਼ਿਆਂ ਦੇ ਵਿਰੁੱਧ ਜਾਗਰੂਕ ਕਰਦਿਆਂ ਉਨਾਂ ਨੂੰ ਨਸ਼ਿਆਂ ਤਂੋ ਦੂਰ ਰਹਿਣ ਲਈ ਕਿਹਾ।ਇਸ ਮੋਕੇ ਸ੍ਰੀਮਤੀ ਅਮਨਦੀਪ ਕੋਰ ਚਾਹਲ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੀ ਮੋਜੂਦ ਸਨ ਅਤੇ ਸਕੂਲ ਦੇ ਅਧਿਆਪਕ ਵੀ ਮੋਜੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media