ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਸਕੂਲ ਦੇ
ਸੀਨੀਅਰ ਵਿੰਗ ਵੱਲੋਂ ‘ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ’ ਦੀ ਸ਼ਹੀਦੀ ਨੂੰ ਸਮਰਪਿਤ ਭਾਸ਼ਣ, ਕਾਵਿ ਉਚਾਰਨ ਅਤੇ ਕੁਟੇਸ਼ਨ ਲਿਖਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਸਕੂਲ ਦੇ ਪ੍ਰਿੰਸੀਪਲ ਤੇ ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਅੱਵਲ ਆਉਣ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਉਨਾਂ ਦੀ ਹੌਸਲਾ ਅਫਜ਼ਾਈ ਕੀਤੀ।ਉਨਾਂ ਨੇ ਅਧਿਆਪਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਗੁਰੂ ਸਾਹਿਬ ਜੀ ਦੇ ਜੀਵਨ ‘ਤੇ ਚਾਨਣਾ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੋਂ ਪ੍ਰੇਰਨਾ ਲੈ ਕੇ ਗੁਰਸਿੱਖੀ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ।ਇਸ ਮੁਕਾਬਲੇ ਵਿੱਚ ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ ਦਾ ਅਹਿਮ ਯੋਗਦਾਨ ਰਿਹਾ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media