Wednesday, July 22, 2026

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨੈਸ਼ਨਲ ਪਲਾਨ ਐਕਸ਼ਨ ਅਧੀਨ ਮੀਟਿੰਗ

ਬਠਿੰਡਾ, 31 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨੈਸ਼ਨਲ ਪਲਾਨ ਐਕਸ਼ਨ 2017-18 ਅਤੇ ਪੰਜਾਬ ਕਾਨੂੰਨੀ ਸੇਵਾਵਾਂ PPN3105201702ਅਥਾਰਟੀ ਚੰਡੀਗੜ੍ਹ  ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਰਮਜੀਤ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਮੁਨਾਈ ਹੇਠ ਡਾ.ਮਨਦੀਪ ਮਿੱਤਲ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਤੰਬਾਕੂ ਦੀ ਵਰਤੋਂ ਦੇ ਖਿਲਾਫ 31.05.2017 ਨੂੰ ਏ.ਡੀ.ਆਰ ਸੈਂਟਰ ਕਚਹਿਰੀ ਬਠਿੰਡਾ ਵਿਖੇ ਪ੍ਰੋਗਰਾਮ ਦਾ ਆਯੋਜਿਨ ਕੀਤਾ ਗਿਆ।ਜਿਸ ਵਿਚ ਪੈਰਾ ਲੀਗਲ ਵਟੰਰੀਅਰਜ਼ ਨੇ ਹਿੱਸਾ ਲਿਆ ਅਤੇ ਉਨ੍ਹਾਂ ਨੇ ਪੈਰਾ ਲੀਗਲ ਵਟੰਰੀਅਰਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਇਸ ਵਿਸ਼ੇ ਦੇ ਸਬੰਧ ਵਿਚ ਵੱਧ ਤੋਂ ਵੱਧ ਪ੍ਰਚਾਰ ਕਰਨਾ ਚਾਹੀਦਾ ਹੈ।ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਇਸ ਵਿਸ਼ੇ ਉੱਤੇ ਭਾਸ਼ਣ ਵੀ ਦਿੱਤਾ ਗਿਆ ਅਤੇ ਇਸ ਦੇ ਨਾਲ ਹੀ ਰਕੇਸ਼ ਕੁਮਾਰ ਨਰੂਲਾ ਨੇ ਵੀ ਇਸ ਵਿਸ਼ੇ ਦੇ ਸਬੰਧ ਵਿਚ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਉਨ੍ਹਾਂ ਨੇ ਦੱਸਿਆ ਕਿ ਇਕ ਸਿਗਰਟ ਪੀਣ ਨਾਲ ਆਦਮੀ ਦੀ 10 ਸੈਕਿੰਡ ਦੀ ਉਮਰ ਘੱਟਦੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸਿਗਰਟ ਪੀਣ ਵਾਲੇ ਵਿਅਕਤੀ ਦੇ ਨਾਲ-ਨਾਲ ਹੋਰ ਵਿਅਕਤੀਆਂ ਨੂੰ ਵੀ ਇਸ ਦਾ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਇਕ ਬਜੁਰਗ ਆਦਮੀ ਤੋਂ ਸੁੰਹ ਚੁੱਕਾਈ ਕਿ ਹੌਲੀ ਹੌਲੀ ਤੰਬਾਕੂ ਛੱਡ ਦੇਣਗੇ ਅਤੇ ਅੱਗੇ ਤੋਂ ਕਦੇ ਵੀ ਤੰਬਾਕੂ ਦੀ ਵਰਤੋਂ ਨਹੀਂ ਕਰਨਗੇ ਅਤੇ ਆਪਣੇ ਕਰੀਬੀ ਦੋਸਤਾਂ, ਰਿਸ਼ਤੇਦਾਰਾਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਦੀ ਸਿਫਾਰਿਸ਼ ਕਰਨਗੇ।ਉਨ੍ਹਾਂ ਨੇ ਦੱਸਿਆ ਕਿ ਭਾਰਤ ਦੀ ਯੁਵਾ ਪੀੜ੍ਹੀ ਖਾਸਕਰ ਪੰਜਾਬ ਦੀ ਯੁਵਾ ਪੀੜ੍ਹੀ ਤੰਬਾਕੂ ਦੇ ਜਾਲ ਵਿੱਚ ਬੜੇ ਪੈਮਾਨੇ ਵਿੱਚ ਫਸੀ ਹੋਈ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੁੰਦੀ ਹੈ ਕਿ ਉਹ ਨਸ਼ੇ ਦੇ ਜਾਲ ਤੋਂ ਸਮਾਜ ਨੂੰ ਬਚਾਏ, ਪਰ ਇਹ ਕੰਮ ਸਿਰਫ ਇੱਕਲੇ ਆਦਮੀ ਦੇ ਯਤਨਾਂ ਨਾਲ ਹੀ ਨਹੀਂ ਪੂਰਾ ਹੋ ਸਕਦਾ ਜਦੋਂ ਤੱਕ ਵਿਦਿਆਰਥੀ, ਅਧਿਆਪਕ, ਮਾਤਾ-ਪਿਤਾ ਅਤੇ ਹੋਰ ਸਮਾਜ ਦੇ ਲੋਕ ਇਸ ਜ਼ਿਮੇਵਾਰੀ ਨੂੰ ਨਹੀਂ ਸਮਝਦੇ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply