ਬਠਿੰਡਾ, 31 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੰਸਾਰ ਭਰ ਵਿੱਚ 31 ਮਈ ਦਾ ਦਿਨ ‘ਵਿਸ਼ਵ ਤੰਬਾਕੂ ਵਿਰੋਧੀ ਦਿਵਸ’ ਵਜੋਂ
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵੀ ਇਹ ਮਹੱਤਵਪੂਰਨ ਦਿਨ ਸੰਸਥਾ ਦੇ ਸ਼ੋਸ਼ਲ ਵੈਲਫੇਅਰ ਵਿਭਾਗ ਅਤੇ ਐਨ.ਐਸ.ਐਸ ਵਿਭਾਗ ਵੱਲੋਂ ਮਨਾਇਆ ਗਿਆ।ਇਸ ਮੌਕੇ ਡਾ. ਰਾਜਕੁਮਾਰ, ਸਹਾਇਕ ਐਸ.ਐਮ.ਓ, ਬਠਿੰਡਾ ਅਤੇ ਡਾ. ਜਗਤਾਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਪ੍ਰੋਗਰਾਮ ਦਾ ਰਸਮੀ ਆਗਾਜ਼ ਸੰਸਥਾ ਦੇ ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ.ਡੀ ਸ਼ਰਮਾ ਵੱਲੋਂ ਆਪਣੇ ਸਵਾਗਤੀ ਭਾਸ਼ਣ ‘ਚ ਕਿਹਾਕਿ ਅਜਿਹੇ ਮਹੱਤਵਪੂਰਨ ਦਿਨ ਵਿਦਿਆਰਥੀਆਂ ਅਤੇ ਸਟਾਫ਼ ਨੂੰ ਜਾਗਰੂਕ ਕਰਨ ਲਈ ਮਨਾਏ ਜਾਂਦੇ ਹਨ।
ਇਸ ਉਪਰੰਤ ਡਾ. ਰਾਜਕੁਮਾਰ ਸਹਾਇਕ ਐਸ.ਐਮ.ਓ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਅੱਜਕੱਲ੍ਹ ਵਿਸ਼ਵ ਵਿੱਚ ਸਭ ਤੋਂ ਜ਼ਿਆਦਾ ਮੌਤਾਂ ਦਾ ਕਾਰਨ ਤੰਬਾਕੂ ਬਣ ਰਿਹਾ ਹੈ।ਤੰਬਾਕੂ ਕਾਰਨ ਅਨੇਕਾਂ ਬਿਮਾਰੀਆਂ ਫੈਲ ਰਹੀਆਂ ਹਨ ਜਿਸ ਤਰ੍ਹਾਂ ਕੈਂਸਰ ਆਦਿ ਵੀ ਤੰਬਾਕੂ ਕਾਰਨ ਹੀ ਫੈਲ ਰਿਹਾ ਹੈ।ਉਹਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਤੰਬਾਕੂ ਦੀ ਵਰਤੋ ਰੋਕਣ ਲਈ ਵੱਖ-ਵੱਖ ਕਾਨੂੰਨ ਬਣਾਏ ਗਏ ਹਨ ਪਰ ਲੋਕਾਂ ਵਿਚ ਜਾਗਰੂਕਤਾ ਵੀ ਜ਼ਰੂਰੀ ਹੈ।ਉਹਨਾਂ ਨੇ ਦੱਸਿਆ ਕਿ ਇਕੱਲੇ ਭਾਰਤ ਵਿੱਚ ਰੋਜ਼ਾਨਾ 3500 ਲੋਕ ਤੰਬਾਕੂ ਕਾਰਨ ਮਰ ਰਹੇ ਹਨ।ਉਹਨਾਂ ਨੇ ਸੰਸਥਾ ਵੱਲੋਂ ਸਮਾਜਿਕ ਬੁਰਾਈਆਂ ਖਿਲਾਫ਼ ਜਾਗਰੂਕਤਾ ਫੈਲਾਉਣ ਲਈ ਕੀਤੇ ਜਾਂਦੇ ਉਪਰਾਲਿਆਂ ਦੀ ਭਰਪੂਰ ਸਲਾਘਾ ਕਰਦਿਆਂ ਸਾਰੇ ਵਲੰਟੀਅਰਾਂ ਨੂੰ ਨਸ਼ਾ ਨਾ ਕਰਨ ਦੀ ਸਹੁੰ ਵੀ ਚੁਕਾਈ।ਇਸ ਮੌਕੇ ’ਤੇ ਸੰਸਥਾ ਦੇ ਡਰਾਇਵਰਾਂ, ਸਫ਼ਾਈ ਸੇਵਕਾਂ ਅਤੇ ਮਾਲੀਆਂ ਨੇ ਸ਼ਿਰਕਤ ਕੀਤੀ ਅਤੇ ਕਦੇ ਵੀ ਤੰਬਾਕੂ ਦੀ ਵਰਤੋਂ ਨਾ ਕਰਨ ਬਾਰੇ ਪ੍ਰਣ ਕੀਤਾ।ਅੰਤ ਵਿੱਚ ਸੰਸਥਾ ਦੇ ਡਿਪਟੀ ਡਾਇਰੈਕਟਰ ਹਰਪਾਲ ਸਿੰਘ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਮਹੱਤਵਪੂਰਨ ਦਿਨ ਸੰਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਤੰਬਾਕੂ ਅਤੇ ਸਿਰਗਟਨੋਸ਼ੀ ਵਰਗੇ ਨਸ਼ਿਆਂ ਦੇ ਮਾਰੂ ਕੋਹੜ ਨੂੰ ਜੜ੍ਹੋ ਖਤਮ ਕਰਨ ਦਾ ਸੰਦੇਸ਼ ਦਿੱਤਾ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media