Thursday, October 8, 2026

ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਦੰਦਾਂ ਦਾ ਵਿਸ਼ੇਸ਼ ਚੈਕਅਪ ਕੈਂਪ

 ਬਠਿੰਡਾ, 31 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਵੱਲੋਂ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਤੇ ਸਿਵਲ ਸਰਜਨ PPN3105201706ਡਾ. ਰਘੁਬੀਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਵਿਖੇ ਤੰਬਾਕੂਨੋਸ਼ੀ ਕਾਰਨ ਦੰਦਾਂ ਦੀਆਂ ਹੋਣ ਵਾਲੀਆਂ ਬਿਮਾਰੀਆਂ ਦੀ ਚੈਕ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਐਸ.ਕੇ ਰਾਜ ਕੁਮਾਰ ਨੇ ਦੱਸਿਆ ਕਿ ਚੱਬਣ ਵਾਲਾ ਤੰਬਾਕੂ ਵਰਤਣ ਨਾਲ ਮੂੰਹ ਦੇ ਵਿੱਚ ਚਿੱਟੇ ਦਾਗ ਪੈਣਾ, ਉਨ੍ਹਾਂ ਦਾ ਕਾਲੇ ਹੋਣਾ ਅਤੇ ਫਿਰ ਲਾਲੀ ਪਕੜ ਲੈਣਾ ਕੁਝ ਸ਼ੁਰੂ ਦੀਆਂ ਇਲਾਮਤਾਂ ਹੁੰਦੀਆਂ ਹਨ।ਜ਼ਿਨ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਅਕਤੀ ਨੂੰ ਸ਼ੁਰੂ ਵਿੱਚ ਹੀ ਸੁਚੇਤ ਹੁੰਦੇ ਹੋਏ ਦੰਦਾਂ ਦੇ ਡਾਕਟਰ ਤੋਂ ਚੰਗੀ ਤਰਾਂ ਮੁਆਇਨਾਂ ਕਰਵਾ ਲੈਣਾ ਚਾਹੀਦਾ ਹੈ ਤਾਂ ਜੋ ਇਸ ਦੇ ਦੁਸ਼ ਪ੍ਰਭਾਵਾਂ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ।ਅੱਜ ਕੁੱਲ 115 ਮਰੀਜ਼ਾਂ ਦਾ ਡਾਕਟਰੀ ਮੁਆਇਨਾ ਕੀਤਾ ਗਿਆ ਜਿਨ੍ਹਾਂ ਵਿੱਚੋਂ 48 ਮਰੀਜ਼ਾਂ ਦੀ ਕੌਸਲਿੰਗ ਕੀਤੀ ਗਈ ਅਤੇ 6 ਮਰੀਜ਼ਾਂ ਨੂੰ ਅਡਵਾਂਸ ਕੈਂਸਰ ਸੈਂਟਰ ਬਠਿੰਡਾ ਵਿਖੇ ਅਗਲੇਰੀ ਜਾਂਚ ਲਈ ਭੇਜਿਆ ਗਿਆ।ਸਿਹਤ ਵਿਭਾਗ ਵੱਲੋਂ ਇੱਕ ਜ਼ਿਲ੍ਹਾ ਪੱਧਰੀ ਸਮਾਗਮ ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਸ਼ਨ ਦੇ ਸਹਿਯੋਗ ਨਾਲ ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਸ਼ਨ ਵਿਖੇ ਕਰਵਾਇਆ ਗਿਆ।ਜਿਸ ਵਿੱਚ ਸੰਸਥਾ ਦੇ ਸਮੂਹ ਡਰਾਇਵਰਜ਼, ਸਫਾਈ ਸੇਵਕਾਂ, ਮਾਲੀ ਅਤੇ ਹੋਰ ਕਰਮਚਾਰੀਆਂ ਅਤੇ ਬੱਚਿਆਂ ਵੱਲੋਂ ਸ਼ਿਰਕਤ ਕੀਤੀ ਗਈ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਐਸ.ਕੇ ਰਾਜ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਤੰਬਾਕੂ ਦੀ ਵਰਤੋਂ ਨਾਲ ਹਿੰਦੋਸਤਾਨ ਵਿੱਚ ਰੋਜ਼ਾਨਾ 3500 ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ ਅਤੇ ਇਸ ਦੀ ਵਰਤੋਂ ਨਾਲ ਸਰੀਰ ਦੇ ਕਈ ਅੰਗਾਂ ਦਾ ਕੈਂਸਰ ਅਤੇ ਔਰਤਾਂ ਵਿੱਚ ਬਾਂਝਪਨ ਵਰਗੀਆਂ ਬਿਮਾਰੀਆਂ ਹੋ ਜਾਂਦੀਆਂ ਹਨ।ਉਨ੍ਹਾਂ ਦੱਸਿਆ ਕਿ ਤੰਬਾਕੂ ਬਨਾਉਣ ਲਈ ਜੰਗਲਾਤ ਦਾ ਵੀ ਬਹੁਤ ਵੱਡੇ ਪੱਧਰ `ਤੇ ਨਾਸ਼ ਕੀਤਾ ਜ਼ਾਂਦਾ ਹੈ।ਉਨ੍ਹਾਂ ਕਿਹਾ ਕਿ ਇਸ ਦਾ ਇੱਕ ਹੀ ਇਲਾਜ ਹੈ ਕਿ ਇਸ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ ਅਤੇ ਨਾਲ ਦੇ ਨਾਲ ਹੀ ਜਾਣ ਪਹਿਚਾਣ ਵਾਲੇ ਲੋਕਾਂ ਨੁੰ ਇਸ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਵੇ।ਇਸ ਮੌਕੇ ਸਮਾਗਮ ਵਿੱਚ ਹਾਜ਼ਰ ਵਿਅਕਤੀਆਂ ਨੂੰ ਤੰਬਾਕੂ ਨਾ ਵਰਤਣ ਲਈ ਸੁੰਹ ਵੀ ਚਕਾਈ ਗਈ।ਇਸ ਮੌਕੇ ਹਰਪਾਲ ਸਿੰਘ ਡਿਪਟੀ ਡਾਇਰੈਕਟਰ, ਬੀ.ਡੀ ਸ਼ਰਮਾ ਅਤੇ ਜਿਲ੍ਹਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ ਹਾਜ਼ਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply