ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਦਾ ਬਾਰ੍ਹਵੀਂ ਦੇ
ਸ਼ਾਨਦਾਰ ਨਤੀਜੇ ਦੀ ਖੁਸ਼ੀ ਵਿੱਚ ਵਿਦਿਆਰਥੀਆਂ ਨੇ ਖੁਸ਼ੀਆਂ ਮਨਾਈਆਂ ਅਤੇ ਲੱਡੂ ਵੰਡੇੇ।ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਖੁਸ਼ੀ ਵਿੱਚ ਮੂੰਹ ਮਿੱਠਾ ਕੀਤਾ ਅਤੇ ਆਪਣੀਆਂ ਖੁਸ਼ੀਆਂ ਨੂੰ ਗੁਰਿੰਦਰ ਸਿੰਘ ਚਾਵਲਾ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਵੀ ਹਰ ਖੇਤਰ ਵਿੱਚ ਤਰੱਕੀ ਹਾਸਲ ਕਰਨ ਦਾ ਆਸ਼ੀਰਵਾਦ ਦਿੱਤਾ।ਪ੍ਰਿੰਸੀਪਲ ਦਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸ਼ਾਬਾਸ਼ੀ ਦਿੰਦਿਆ ਕਿਹਾ ਕਿ ਸਕੂਲ ਲਈ ਇਹ ਮੱਲਾਂ ਮਾਰਨੀਆਂ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀ ਸੀ ਅਤੇ ਉਹਨਾਂ ਨੂੰ ਅੱਗੇ ਵਧਣ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media