ਬਠਿੰਡਾ, 1 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ ) – ਸ਼ਹਿਰ ਦੇ ਨਜ਼ਦੀਕੀ ਸਰਕਾਰੀ ਹਾਈ ਸਕੂਲ ਗੋਨਿਆਣਾ ਕਲਾਂ ਵਿਖੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡਣ ਦਾ ਸਾਦਾ ਜਿਹਾ ਸਮਾਗਮ ਰਾਮਪਾਲ ਇੰਚਾਰਜ ਦੀ ਅਗਵਾਈ ਕਰਵਾਇਆ ਗਿਆ।ਸਮਾਗਮ ਦੇ ਮੁੱਖ ਮਹਿਮਾਨ ਬਲਜੀਤ ਸਿੰਘ ਸੰਦੋਹਾ ਜਿਲਾ ਸਿੱਖਿਆ ਅਫਸਰ ‘ਐਲੀਮੈਟਰੀ’ ਬਠਿੰਡਾ ਨੇ ਸ਼ਿਰਕਤ ਕੀਤੀ।ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਰਮਜੀਤ ਸਿੰਘ ਡਿਪਟੀ ਡੀ.ਈ.ਓ ਐਲਮੈਂਟਰੀ, ਵਿਸ਼ੇਸ਼ ਮਹਿਮਾਨ ਗੁਰਪ੍ਰੀਤ ਸਿੰਘ ਏ.ਈ.ਓ ਵਿਸੇਸ਼ ਮਹਿਮਾਨ ਤੌਰ ’ਤੇ ਪਹੁੰਚੇ।ਹਾਕੀ ਕੋਚ ਰੁਪਿੰਦਰ ਸਿੰਘ ਨੇ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਹਾਕੀ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡਣ ਲਈ ਮੰਚ ’ਤੇ ਬੁਲਾਇਆ। ਮੁੱਖ ਮਹਿਮਾਨ ਸੰਦੇਹਾ ਨੇ ਸਮੂਹ ਖਿਡਾਰੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਜਿਸ ਤਰਾਂ ਦੀ ਸਿਖਲਾਈ ਇਸ ਸੈਂਟਰ ’ਚ ਖਿਡਾਰੀਆਂ ਨੂੰ ਕਰਵਾਈ ਜਾਂਦੀ ਹੈ।ਇਸ ਤੋਂ ਸਾਬਿਤ ਹੁੰਦਾ ਹੈ ਕਿ ਇਕ ਦਿਨ ਇੰਡੀਆ ਟੀਮ ਵਿਚ ਇਸ ਸੈਂਟਰ ਦੇ ਖਿਡਾਰੀ ਵੀ ਭਾਗ ਲੈਣਗੇ।ਉਨਾਂ ਨੇ ਖੇਡ ਗਤੀਵਿਧੀਆਂ ਨੂੰ ਵਧਾਉਣ ਤੇ ਗੁਰਪ੍ਰੀਤ ਸਿੰਘ ਏ.ਈ.ਓ ਨੂੰ ਵੀ ਵਧਾਈ ਦਿੰਤੀ। ਇਸ ਮੌਕੇ ਗੁਰਚਰਨ ਸਿੰਘ ਪ੍ਰਧਾਨ, ਰਣਧੀਰ ਸਿੰਘ ਪੀ.ਟੀ.ਆਈ, ਰਜਿੰਦਰ ਸਿੰਘ ਡੀ.ਪੀ.ਈ, ਹਰਰਾਏਪੁਰ, ਸੁਖਪਾਲ ਸਿੰਘ ਖਾਲਸਾ ਤੋਂ ਇਲਾਵਾ ਖਿਡਾਰੀਆਂ ਅਤੇ ਖਿਡਾਰਨਾਂ ਦੇ ਮਾਪਿਆਂ ਨੇ ਵੀ ਭਾਗ ਲਿਆ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media