Sunday, October 4, 2026

ਜਹਾਂਗੀਰ-ਕਹੇਰੂ ਸਕੂਲ ਵਿਖੇ ਕਰਵਾਏ ਗਏ ਪਰਖ ਮੁਕਾਬਲੇ

ਧੂਰੀ, 1 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਹਾਂਗੀਰ-ਕਹੇਰੂ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਸੁਖਜੀਤ ਕੌਰ ਸੋਹੀ ਦੀ ਅਗੁਵਾਈ ਹੇਠ ਵਿਦਿਆਰਥੀਆਂ ਦੇ ਪਰਖ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਮਦਰ ਟਰੇਸਾ ਹਾਊਸ, ਸ਼ਹੀਦ ਭਗਤ ਸਿੰਘ ਹਾਊਸ ਅਤੇ ਡਾ. ਏ.ਪੀ.ਜੇ ਅਬਦੁਲ ਕਲਾਮ ਹਾਊਸ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹਨਾਂ ਮੁਕਾਬਲਿਆਂ ਵਿੱਚ ਮਦਰ ਟਰੇਸਾ ਹਾਊਸ ਨੇ ਪਹਿਲਾ, ਸ਼ਹੀਦ ਭਗਤ ਸਿੰਘ ਹਾਊਸ ਨੇ ਦੂਜਾ ਅਤੇ ਡਾ. ਏ.ਪੀ.ਜੇ ਅਬਦੁਲ ਕਲਾਮ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਵੱਲੋਂ ਇਨਾਮ ਵੀ ਵੰਡੇ ਗਏ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਜੀਵਨ ਜਿਉਣ ਦੇ ਨਾਲ-ਨਾਲ ਗੁਰੂਆਂ ਦੇ ਦਰਸਾਏ ਹੋਏ ਮਾਰਗ `ਤੇ ਚੱਲਣ ਲਈ ਪ੍ਰੁੇਰਿਤ ਵੀ ਕੀਤਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply