Tuesday, March 31, 2026

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ ਵੱਖ ਸਥਾਨਾਂ ਤੇ ਗੁਰਮਤਿ ਸਮਾਗਮ ਕਰਵਾਏ ਗਏ

ਸਮਰਾਲਾ 1 ਜੂਨ (ਪੰਜਾਬ ਪੋਸਟ- ਕੰਗ) – ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਰਾਲਾ ਇਲਾਕੇ ਦੇ ਵੱਖ ਵੱਖ ਧਾਰਮਿਕ PPN0106201715ਅਸਥਾਨਾਂ ਤੇ ਮਹਾਨ ਨਿਸ਼ਕਾਮ ਗੁਰਮਤਿ ਸਮਾਗਮ ਕਰਵਾਏ ਗਏ।ਇਨ੍ਹਾਂ ਸਮਾਗਮਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਪਰਮਿੰਦਰ ਸਿੰਘ ਨੇ ਦੱਸਿਆ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਸਿੱਖ ਇਤਿਹਾਸ ਦੇ ਪ੍ਰਚਾਰ ਲਈ ਸਮਰਾਲਾ ਇਲਾਕੇ ਦੇ ਵੱਖ ਵੱਖ ਗੁਰਦੁਆਰਿਆਂ ਜਿਨ੍ਹਾਂ ਵਿੱਚ 24 ਮਈ ਦੀ ਰਾਤ ਗੁਰਦੁਆਰਾ ਵਿਸ਼ਵਕਰਮਾ ਸਮਰਾਲਾ ਵਿਖੇ, 25 ਮਈ ਦੀ ਰਾਤ ਗੁਰੁਦਆਰਾ ਸ੍ਰੀ ਸਿੰਘ ਸਭਾ, ਉਟਾਲਾਂ ਵਿਖੇ, 27 ਮਈ ਨੂੰ ਸਵੇਰੇ ਗੁਰੁਦਆਰਾ ਗੁਰੂ ਗੋਬਿੰਦ ਸਿੰਘ ਜੀ ਪਿੰਡ ਘੁਲਾਲ ਵਿਖੇ, 27 ਮਈ ਦੀ ਸ਼ਾਮ ਨੂੰ ਗੁਰਦੁਆਰਾ ਭਗਤ ਰਵਿਦਾਸ ਜੀ ਪਿੰਡ ਸ਼ਾਮਗੜ੍ਹ ਵਿਖੇ ਅਤੇ 30 ਮਈ ਨੂੰ ਸਵੇਰੇ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਬੌਂਦਲ ਰੋਡ ਸਮਰਾਲਾ ਵਿਖੇ ਕੀਰਤਨੀਏ ਜਥਾ ਭਾਈ ਪਰਮਿੰਦਰ ਸਿੰਘ ਦੇ ਸਾਥੀਆਂ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦਾ ਰਸਭਿੰਨਾ ਕੀਤਰਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਕਥਾ ਵਾਚਕ ਭਾਈ ਗੁਲਾਬਜਿੰਦਰ ਸਿੰਘ ਫੇਰੋਕੇ ਵਾਲਿਆਂ ਵਿਸ਼ੇਸ਼ ਤੌਰ ਤੇ ਸਮਰਾਲਾ ਵਿਖੇ ਪਹੁੰਚ ਕੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਬੰਧੀ ਕਥਾ ਕਰਕੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ।ਇਸ ਸਾਰੇ ਕਾਰਜ ਲਈ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ, ਭਾਈ ਮਰਦਾਨਾ ਜੀ ਟਰੱਸਟ ਸਮਰਾਲਾ ਆਦਿ ਧਾਰਮਿਕ ਸੰਸਥਾਵਾਂ ਤੇ ਇਲਾਕੇ ਦੀ ਸਮੂਹ ਸਾਧ ਸੰਗਤ ਨੇ ਭਰਪੂਰ ਸਹਿਯੋਗ ਦਿੱਤਾ, ਜਿਨ੍ਹਾਂ ਦੇ ਸਮੁੱਚੇ ਸਹਿਯੋਗ ਨਾਲ ਅਜਿਹਾ ਕਾਰਜ ਨੇਪਰੇ ਚੜ੍ਹਿਆ ਅਤੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਉਪਰਾਲਾ ਕੀਤਾ ਗਿਆ।

Check Also

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …

Leave a Reply