Sunday, December 22, 2024

ਸੁਵਿਧਾ ਕੇਂਦਰਾਂ ਵਿਚ ਮਿੱਥੇ ਸਮੇਂ ਅੰਦਰ ਸੇਵਾਵਾਂ ਮੁਹਇਆ ਕਰਵਾਈਆਂ ਜਾਣ – ਡਿਪਟੀ ਕਮਿਸ਼ਨਰ

PPN010710
ਫਾਜਿਲਕਾ, 1 ਜੁਲਾਈ (ਵਿਨੀਤ ਅਰੋੜਾ) – ਲੋਕਾਂ ਨੂੰ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਸੁਵਿਧਾ ਕੇਂਦਰਾਂ ਵਿਚ ਦਿੱਤਿਆਂ ਜਾਂਦੀਆਂ ਸੇਵਾਵਾਂ ਸਮੇਂ ਸਿਰ ਮੁਹੱਈਆਂ ਕਰਵਾਇਆਂ ਜਾਣ ਤਾਂ ਜੋ ਉਨ੍ਹਾਂ ਨੂੰ ਆਪਣੇ ਕੰਮਾਂ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਇਹ ਆਦੇਸ਼ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਸੁਵਿਧਾ ਕੇਂਦਰਾਂ ਦੇ ਕੰਮਾਂ ਸਬੰਧੀ ਰਿਵਿਉ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ । 
ਸੁਵਿਧਾ ਕੇਂਦਰਾਂ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਸ. ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਲੋਕਾਂ ਨੂੰ ਮਿੱਥੇ ਸਮੇਂ ਵਿਚ ਸੇਵਾਵਾਂ ਨਾ ਮੁਹੱਈਆ ਨਾ ਕਰਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਸੇਵਾ ਦੇ ਅਧਿਕਾਰ ਦੇ ਕਾਨੂੰਨ ਤਹਿਤ ਉਨ੍ਹਾਂ ਨੂੰ ਜੁਰਮਾਨੇ ਵੀ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਸੁਵਿਧਾ ਕੇਂਦਰਾਂ ਦੇ ਜਿਹੜੇ ਕਰਮਚਾਰੀ ਸਵੇਰੇ 9 ਵਜੇ ਤੋਂ ਲੇਟ ਆਪਣੇ ਕੰਮ ਤੇ ਪਹੁੰੰਚਣਗੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਅਤੇ 3 ਵਾਰ ਗੈਰ ਹਾਜਰ ਪਾਏ ਜਾਣ ਵਾਲੇ ਕਰਮਚਾਰੀ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਜਾਵੇਗਾ । ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸੁਵਿਧਾ ਕੇਂਦਰ ਵਿਚ ਲੋਕਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਬੈਠਣ ਅਤੇ ਸਫਾਈ ਦੇ ਪ੍ਰਬੰਧਾਂ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਅਤੇ ਲੋਕਾਂ ਦੀ ਸਹੂਲਤ ਲਈ ਸੁਵਿਧਾ ਕੇਂਦਰਾਂ ਦੇ ਬਾਹਰ ਦਿੱਤਿਆਂ ਜਾਣ ਵਾਲੀਆਂ ਸੇਵਾਵਾਂ ਸਬੰਧੀ ਬੋਰਡ ਲਗਾਏ ਜਾਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ । ਮੀਟਿੰਗ ਵਿਚ ਸੁਵਿਧਾ ਕਰਮਚਾਰੀਆਂ ਦੀ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਆਦਿ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ ।ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ, ਸ. ਪਰਮਜੀਤ ਸਿੰਘ ਐਸ.ਡੀ.ਐਮ. ਜਲਾਲਾਬਾਦ, ਸ. ਰਾਜਪਾਲ ਸਿੰਘ ਐਸ.ਡੀ.ਐਮ. ਅਬੋਹਰ ਤੋਂ ਇਲਾਵਾ ਗੈਰ ਸਰਕਾਰੀ ਮੈਂਬਰ ਸ਼੍ਰੀ ਸੰਦੀਪ ਗਿਲਹੋਤਰਾ, ਸਿਵਲ ਸਰਜਨ ਸ਼੍ਰੀ ਬਲਦੇਵ ਰਾਜ, ਸ. ਗੁਰਚਰਨ ਸਿੰਘ ਸੰਧੂ ਡੀ.ਟੀ.ਓ ਤੋਂ ਇਲਾਵਾ ਇੰਚਾਰਜ ਸੁਵਿਧਾ ਕੇਂਦਰ ਵੀ ਹਾਜਰ ਸਨ ।  

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply