Tuesday, March 31, 2026

ਜੂਨ ’84 ਦੇ ਘੱਲੂਘਾਰੇ ਦੇ ਸਮਾਗਮਾਂ `ਚ ਸੰਗਤਾਂ ਸ਼ਾਮਲ ਹੋਣ ਪ੍ਰੋ: ਬਡੂੰਗਰ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਜੂਨ 1984 Kirpal Badungerਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਉਪਰ ਤਤਕਾਲੀ ਸਰਕਾਰ ਵੱਲੋਂ ਕੀਤੇ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਵਿਚ 6 ਜੂਨ ਨੂੰ ਗੁਰੂ-ਘਰਾਂ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਅਰਦਾਸ ਕੀਤੀ ਜਾਵੇ।ਉਨ੍ਹਾਂ ਇਕ ਬਿਆਨ ਵਿਚ ਆਖਿਆ ਕਿ ਜੂਨ ’84 ਦੇ ਘੱਲੂਘਾਰੇ ਵਿਚ ਉਸ ਸਮੇਂ ਦੀ ਭਾਰਤ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕਰਵਾ ਦਿੱਤਾ ਸੀ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਪੁੱਜੀਆਂ ਨਿਰਦੋਸ਼ ਸੰਗਤਾਂ ਨੂੰ ਫੌਜ ਨੇ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਸੀ।ਉਨ੍ਹਾਂ ਕਿਹਾ ਕਿ ਇਹ ਸੰਸਾਰ ਦੀ ਇੱਕੋ-ਇੱਕ ਅਜਿਹੀ ਦਰਿੰਦਗੀ ਵਾਲੀ ਕਾਰਵਾਈ ਸੀ ਜਿਸ ਵਿਚ ਦੇਸ਼ ਦੀ ਸਰਕਾਰ ਨੇ ਆਪਣੀ ਹੀ ਫੌਜ ਵੱਲੋਂ ਸਿੱਖਾਂ ਦੇ ਧਾਰਮਿਕ ਕੇਂਦਰੀ ਅਸਥਾਨ ’ਤੇ ਹਮਲਾ ਕਰਵਾ ਕੇ ਆਪਣੇ ਹੀ ਦੇਸ਼ ਵਾਸੀਆਂ ਦੀ ਨਸਲਕੁਸ਼ੀ ਕੀਤੀ ਹੋਵੇ।ਪ੍ਰੋ: ਬਡੂੰਗਰ ਨੇ ਆਖਿਆ ਕਿ ਇਹ ਸਿੱਖ ਕੌਮ ਲਈ ਕਦੇ ਨਾ-ਭੁਲਾਇਆ ਜਾਣ ਵਾਲਾ ਦੁਖਾਂਤ ਹੈ।
ਪ੍ਰੋ: ਬਡੂੰਗਰ ਨੇ ਕਿਹਾ ਕਿ 6 ਜੂਨ ਨੂੰ ਸਿੱਖ ਕੌਮ ਵਲੋਂ ਆਪਣੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਲਈ ਅਰਦਾਸ ਸਮਾਗਮ ਕੀਤੇ ਜਾਂਦੇ ਹਨ।ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ ਦੀ ਸਾਲਾਨਾ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ ਸਮੇਂ ਪਹੁੰਚਣ ਵਾਲੀਆਂ ਸਮੂਹ ਜਥੇਬੰਦੀਆਂ ਅਤੇ ਸੰਗਤਾਂ ਪੂਰਨ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਗੁਰਮਤਿ ਮਰਯਾਦਾ ਅਨੁਸਾਰ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …

Leave a Reply