ਧੂਰੀ, 2 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਸੱਤਿਆ ਭਾਰਤੀ ਸਕੂਲ ਕੰਧਾਰਗੜ੍ਹ ’ਚ ਗਰਮੀ ਦੀਆਂ ਛੁੱਟੀਆਂ ਦੌਰਾਨ ਸਮਰ ਕੈਂਪ ਦਾ ਆਯੋਜਨ ਕੀਤਾ
ਗਿਆ।ਇਸ ਕੈਂਪ ’ਚ ਸਕੂਲ ਦੇ ਵਿੱਦਿਆਰਥੀਆ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸਕੂਲੀ ਬੱਚਿਆਂ ਨੇ ਸਮਰ ਕੈਂਪ ਦੌਰਾਨ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਚਾਰਟ ਬਣਾਏ ਅਤੇ ਇਨ੍ਹਾਂ ਚਾਰਟਾਂ ਰਾਹੀਂ ਦੇਸ਼ ਭਗਤੀ, ਜਲ ਪ੍ਰਦੂਸ਼ਣ ਸਬੰਧੀ ਜਾਗਰੂਕਤਾ ਸੰਦੇਸ਼ ਪ੍ਰਗਟ ਕਰਨ ਦੇ ਨਾਲ-ਨਾਲ ਪੇਂਡੂ ਖੇਡਾਂ ਜਿਵੇਂ ਕੋਟਲਾ ਛੁਪਾਕੀ, ਪਿੱਠੂ, ਭੰਡਾ-ਭੰਡਾਰੀਆ, ਬਾਂਦਰ ਕੀਲਾ ’ਤੇ ਕਿੱਕਲੀ ਵੀ ਖੇਡੀਆਂ।ਇਹ ਕੈਂਪ ਚਰਨਜੀਤ ਕੌਰ, ਸੁਖਵਿੰਦਰ ਕੌਰ ਅਤੇ ਇੰਦਰਜੀਤ ਸਿੰਘ ਸਕੂਲੀ ਅਧਿਆਪਕਾਂ ਦੀ ਦੇਖ-ਰੇਖ ਵਿੱਚ ਆਯੋਜਿਤ ਕੀਤਾ ਗਿਆ।ਉਨਾਂ੍ਹ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਅਜਿਹੇ ਸਮਰ ਕੈਂਪਾਂ ਦਾ ਆਯੋਜਨ ਕਰਨਾ ਵੀ ਬੇਹੱਦ ਜਰੂਰੀ ਹੈ।ਇਸ ਕੈਂਪ ਦਾ ਬੱਚਿਆਂ ਨੇ ਭਰਪੂਰ ਆਨੰਦ ਮਾਨਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media