Saturday, March 21, 2026

ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਵਲੋਂ ਮਨਾਹੀ ਦੇ ਹੁਕਮ ਲਾਗੂ

ਪਠਾਨਕੋਟ, 2 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਨੀਲਿਮਾ ਆਈ.ਏ.ਐਸ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਦੀਆਂ ਸੀਮਾਵਾਂ Neelima DCਅੰਦਰ ਰਾਤ 10:00 ਤੋਂ ਸਵੇਰੇ 6:00 ਵਜੇ ਤੱਕ ਉੱਚੀ ਆਵਾਜ ਵਿੱਚ ਚਲਾਏ ਜਾਣ ਵਾਲੇ ਲਾਊਡ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲੱਗਾ ਦਿੱਤੀ ਹੈ।ਉਨ੍ਹਾਂ ਨੇ ਇੱਕ ਹੋਰ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ ਸਾਇਕਲ, ਰਿਕਸ਼ਾ, ਰੇਹੜੀ, ਟਰੈਕਟਰ ਟਰਾਲੀ ਅਤੇ ਹੋਰ ਗੱਡੀਆਂ ਦੇ ਅੱਗੇ ਪਿਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਫਿਟ ਕਰਵਾਏ ਬਿਨਾਂ ਨਹੀਂ ਚਲਾਏਗਾ।
ਉਨ੍ਹਾਂ ਨੇ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਆਮ  ਜਨਤਾ ਵੱਲੋਂ ਉਲਾਈਵ/ਕੈਮੋਫਲਾਈਜ਼/ਟੈਕਟੀਕਲ  ਰੰਗ ਦੀਆਂ ਵਰਦੀਆਂ/ਜੀਪਾਂ/ਮੋਟਰ ਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲਗਾ ਦਿੱਤੀ ਹੈ।ਮਿਲਟਰੀ ਫੋਰਸਿਸ ਅਤੇ ਬੀ.ਐਸ.ਐਫ. ਪਰਸੋਨਲ ਨੂੰ ਛੋਟ ਹੋਵੇਗੀ।ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਨਵੇਂ ਬਣੇ ਚੱਕੀ ਪੁੱਲ ਪਠਾਨਕੋਟ ਵਿਖੇ ਤਿੰਨ ਕਿਲੋ ਮੀਟਰ ਉਪਰ (ੁਪਸਟਰੲੳਮ) ਅਤੇ ਤਿੰਨ ਕਿਲੋ ਮੀਟਰ ਥੱਲੇ (ਦੋਾਨਸਟਰੲੳਮ) ਦਰਿਆ ਦੇ ਕਿਨਾਰਿਆਂ ਦੇ ਨਾਲ ਨਾਲ ਛੋਟੇ ਖਣਿਜ਼, ਬੋਲਡਰ, ਗਰੈਵਲ ਅਤੇ ਰੇਤ ਆਦਿ ਦੀ ਕਾਨੂੰਨੀ/ਗੈਰਕਾਨੂੰਨੀ ਮਾਈਨਿੰਗ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਨੇ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਵਿੱਦਿਅਕ ਸੰਸਥਾਵਾਂ ਦੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਰੱਖਣ ਅਤੇ 18 ਸਾਲ ਤੋਂ ਘੱਟ ਉਮਰ ਵਾਲੇ ਵਿਅਕਤੀਆਂ ਨੂੰ ਵੇਚਣ ਅਤੇ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਨਿਯਮਾਂ ਅਨੁਸਾਰ ਡਰੱਗ ਇੰਸਪੈਕਟਰ ਅਤੇ ਪੁਲਿਸ ਅਫ਼ਸਰ ਜੋ ਸਬ ਇੰਸਪੈਕਟਰ ਦੇ ਅਹੁੱਦੇ ਤੋਂ ਘੱਟ ਨਾ ਹੋਵੇ, ਇਸ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਕਾਰਵਾਈ ਕਰ ਸਕਦਾ ਹੈ।
ਉਨ੍ਹਾਂ ਨੇ ਜ਼ਿਲ੍ਹਾ ਪਠਾਨਕੋਟ ਦੇ ਜਿਹੜੇ ਪਿੰਡਾਂ ਵਿੱਚ ਪਹਾੜਾਂ ਦੀ ਕਟਾਈ ਹੋ ਰਹੀ ਹੈ, ਨੂੰ ਤੁਰੰਤ ਬੰਦ ਕਰਨ ਅਤੇ ਅਗਾਂਹ ਲਈ ਉੱਥੇ ਕਟਾਈ ਨਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਵਿੱਚ ਗਊਆਂ ਅਤੇ ਬਲਦਾਂ ਨੂੰ ਖੇਤੀ ਕਰਨ ਦੇ ਬਹਾਨੇ ਖਰੀਦ ਕੇ ਜਾਂ ਫਿਰ ਅਵਾਰਾ ਗਊਆਂ, ਢੱਗਿਆਂ ਨੂੰ ਫੜ ਕੇ ਟਰੱਕਾਂ ਜਾਂ ਆਵਾਜਾਈ ਦੇ ਦੂਜੇ ਸਾਧਨਾਂ ਵਿੱਚ ਭਰ ਕੇ ਜਾਂ ਪੈਦਲ ਲਿਜਾਣ ਜਿੱਥੇ ਸਪੱਸ਼ਟ ਹੋਵੇ ਕਿ  ਅਵਾਰਾ ਗਊਆਂ, ਬਲਦਾਂ/ਢੱਗਿਆਂ ਨੂੰ ਦੁਰਵਰਤੋਂ ਲਈ (ਮਾਸ, ਚਮੜਾ ਅਤੇ ਪਿੰਜਰ ਸਪਲਾਈ ਕਰਨ ਲਈ) ਲਿਜਾਇਆ ਜਾ ਰਿਹਾ ਹੈ ‘ਤੇ ਮੁਕੰਮਲ ਰੋਕ ਲਗਾ ਦਿੱਤੀ ਹੈ।
ਜਿਲ੍ਹਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਦੀਆਂ ਸੀਮਾਵਾਂ ਅੰਦਰ ਰਾਤ 10:00 ਵਜੇ ਤੋਂ ਸਵੇਰੇ 6:00 ਵਜੇ ਤੱਕ ਉੱਚੀ ਆਵਾਜ ਵਿੱਚ ਚਲਾਏ ਜਾਣ ਵਾਲੇ ਮਿਊਜਿਕ, ਗੱਡੀਆਂ ਦੇ ਪਰੈਸ਼ਰ ਹਾਰਨ ਅਤੇ ਆਵਾਜ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰ ਚਲਾਉਣ, ਆਤਿਸ਼ਬਾਜੀ, ਪਟਾਕੇ ਚਲਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ।ਉਨ੍ਹਾਂ ਨੇ ਇਸ ਤੋਂ ਇਲਾਵਾ ਸਾਇਲੈਂਸ ਜ਼ੋਨ ਜਿਵੇਂ ਕਿ ਮੰਤਰਾਲਾ ਇਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿੱਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਅਜਿਹਾ ਏਰੀਆ ਜੋ ਸਮਰੱਥ ਅਧਿਕਾਰੀ ਵੱਲੋਂ ਸਾਇਲੈਂਸ ਜ਼ੋਨ ਐਲਾਨਿਆਂ ਹੋਵੇ ਦੇ 100 ਮੀਟਰ ਦੇ ਘੇਰੇ ਵਿੱਚ ਆਤਿਸ਼ਬਾਜੀ ਅਤੇ ਪਟਾਕਿਆਂ ਦੀ ਵਰਤੋਂ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਨੇ ਇੱਕ ਹੋਰ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਪੈਦੇ ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵੱਲੋਂ ਉਥੇ ਠਹਿਰਣ ਵਾਲੇ ਵਿਅਕਤੀਆਂ ਦੀ ਸ਼ਨਾਖਤ ਸਬੰਧੀ ਕੋਈ ਸਬੂਤ ਲੈਣਾ ਅਤੇ ਉਨ੍ਹਾਂ ਸਬੂਤਾਂ ਦਾ ਰਿਕਾਰਡ ਰਜਿਸਟਰ ਵਿੱਚ ਇੰਦਰਾਜ ਕਰਨਾ ਯਕੀਨੀ ਬਣਾਉਣਾ ਅਤੇ ਇਸ ਦੀ ਸੂਚਨਾ ਸਬੰਧਤ ਥਾਣਿਆਂ ਨੂੰ ਦੇਣਗੇ।ਉਨ੍ਹਾਂ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਤੇ ਕਾਨੂੰਨੀ ਦੀ  ਸਥਿਤੀ ਨੂੰ ਕਾਇਮ ਰੱਖਣ/ਰਾਖੀ ਕਰਨ ਲਈ ਹਰ ਰੋਜ਼ ਸ਼ਾਮ 8:00 ਵਜੇ ਤੋਂ ਸਵੇਰੇ 5:00 ਵਜੇ ਤੱਕ ਗਸ਼ਤ ਕਰਨ ਅਤੇ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਗੂਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ ਜਿੰਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਤੋਂ ਬਣੇ ਵੱਖ ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇੰਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਸਰਵ ਕਰਨ ਤੇ ਅਜਿਹੇ ਹੁੱਕਾ ਬਾਰ, ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਨੇ ਇੱਕ ਹੋਰ ਹੁਕਮ ਰਾਹੀਂ ਜਿਲ੍ਹਾ ਪਠਾਨਕੋਟ ਵਿਖੇ ਅੰਤਰ ਰਾਸਟਰੀ ਬਾਰਡਰ ਦੇ 500 ਮੀਟਰ ਘੇਰੇ ਅੰਦਰ ਰਾਤ 09:00 ਤੋਂ ਸਵੇਰੇ 06:00 ਵਜੇ ਤੱਕ ਆਮ ਜਨਤਾ ਦੇ ਜਾਣ ‘ਤੇ ਪਾਬੰਦੀ ਲੱਗਾ ਦਿੱਤੀ ਹੈ।ਇਹ ਹੁਕਮ ਸੁਰੱਖਿਆ ਅਧਿਕਾਰੀਆਂ/ਸੈਨਿਕਾਂ ‘ਤੇ ਲਾਗੂ ਨਹੀਂ ਹੋਵੇਗਾ। ਇਹ ਸਾਰੇ ਹੁਕਮ ਤੁਰੰਤ ਲਾਗੂ ਹੋ ਕੇ 31 ਜੁਲਾਈ, 2017 ਤੱਕ ਲਾਗੂ ਰਹਿਣਗੇ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply