Wednesday, June 17, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ `ਮੈਂਗੋ ਡੇਅ` ਮਨਾਇਆ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ `ਮੈਂਗੋ ਡੇਅ` ਬੜੇ ਉਤਸ਼ਾਹ ਨਾਲ CKD Logockdਮਨਾਇਆ ਗਿਆ।ਜਿਸ ਵਿੱਚ ਪ੍ਰੀ-ਨਰਸਰੀ ਤੋਂ ਲੈ ਕੇ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਪੀਲੇ ਰੰਗ ਦੇ ਕਪੜੇ ਪਾ ਕੇ ਫਲਾਂ ਦੇ ਰਾਜਾ ਅੰਬ ਦੀ ਮਹੱਤਤਾ ਨੂੰ ਦਰਸਾਇਆ ਗਿਆ।ਇਸ ਸਮੇਂ ਬੱਚਿਆਂ ਦੀ ਐਕਟਿਵਟੀ ਕਰਵਾਈ ਗਈ, ਜਿਸ ਵਿੱਚ ਨੰਨੇ-ਮੁੰਨੇ ਬੱਚਿਆਂ ਨੇ ਫਲਾਂ ਦੀਆਂ ਤਸਵੀਰਾਂ ਬਣਾਈਆਂ।ਬੱਚਿਆਂ ਨੇ ਡਾਂਸ ਕਰਕੇ ਹੋਰ ਵੀ ਰੰਗ ਬੰਨ ਦਿਤਾ।ਇਸ ਦਿਵਸ ਤੇ ਬੱਚੇ ਆਪਣੇ ਟਿਫਨ ਵਿੱਚ ਅੰਬ, ਮੈਗੋ ਜੂਸ ਅਤੇ ਫਰੂਟੀ ਲਿਆਏ ਉਹਨਾਂ ਨੇ ਮਿਲ ਕੇ ਇਹਨਾਂ ਨੂੰ ਖਾਣ ਦਾ ਆਨੰਦ ਉਠਾਇਆ।ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਬਮਰਾ ਬੱਚਿਆਂ ਨੂੰ ਵੱਧ ਤੋਂ ਵੱਧ ਫਲ ਖਾਣ ਦਾ ਸੰਦੇਸ਼ ਦਿੰਦੇ ਹੋਏ ਇਹਨਾਂ ਦੀ ਜਰੂਰਤ ਅਤੇ ਮਹੱਤਤਾ ਬਾਰੇ ਜਾਣਕਾਰੀ ਦਿਤੀ।ਉਹਨਾਂ ਨੇ ਦੱਸਿਆ ਸਕੂਲ ਵਿੱਚ ਅਜਿਹੀਆਂ ਕਿਰਿਆਵਾਂ ਕਰਵਾਉਣ ਦਾ ਮਕਸਦ ਬੱਚਿਆਂ ਵਿੱਚ ਆਪਸੀ ਤਾਲਮੇਲ ਸਹਿਯੋਗ ਅਤੇ ਸਦਭਾਵਨਾ ਵਧਾਉਣਾ ਹੈ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …

Leave a Reply