Tuesday, October 6, 2026

ਪਿੰਡ ਖੀਰਨੀਆਂ ਵਿਖੇ ਮਿੱਟੀ ਪਰਖ ਮੁਹਿੰਮ ਅਧੀਨ ਲਏ ਸੈਂਪਲ

ਸਮਰਾਲਾ, 2 ਜੂਨ (ਪੰਜਾਬ ਪੋਸਟ- ਕੰਗ) – ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਪਰਮਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ PPN0206201717ਮਨਜੀਤ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਬਲਾਕ ਮਾਛੀਵਾੜਾ ਸਾਹਿਬ ਦੀ ਟੀਮ ਵੱਲੋਂ ਅੱਜ ਪਿੰਡ ਖੀਰਨੀਆਂ ਵਿਖੇ ਸਮਾਰਟ ਫੋਨ ਰਾਹੀਂ ਜੀ.ਪੀ.ਐਸ ਲੁਕੇਸ਼ਨ ਸਮੇਤ ਕਿਸਾਨਾਂ ਦੇ ਖੇਤਾਂ ਵਿੱਚੋਂ ਮਿੱਟੀ ਦੇ ਸੈਂਪਲ ਲਏ ਗਏ।ਖੇਤੀਬਾੜੀ ਵਿਕਾਸ ਅਫਸਰ ਗੁਰਿੰਦਰ ਸਿੰਘ ਅਤੇ ਖੇਤੀਬਾੜੀ ਇੰਸਪੈਕਟਰ ਚਮਕੌਰ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੇ ਖੇਤਾਂ ਵਿੱਚੋਂ ਮੋਬਾਇਲ ਤੇ ਵਰਤੀ ਜਾਣ ਵਾਲੀ ਸੁਆਇਲ ਹੈਲਥ ਕਾਰਡ ਐਪਲੀਕੇਸ਼ਨ ਦੀ ਵਰਤੋਂ ਕਰਕੇ ਮਿੱਟੀ ਦੇ ਸੈਂਪਲ ਇਕੱਠੇ ਕੀਤੇ ਜਾ ਰਹੇ ਹਨ।ਇਸ ਐਪਲੀਕੇਸ਼ਨ ਵਿੱਚ ਕਿਸਾਨ ਦਾ ਅਧਾਰ ਕਾਰਡ, ਮੋਬਾਇਲ ਨੰਬਰ, ਖੇਤ ਦੀ ਲੋਕੇਸ਼ਨ, ਖੇਤ ਨੰਬਰ ਆਦਿ ਵੀ ਫੀਡ ਕੀਤੇ ਜਾਂਦੇ ਹਨ।ਉਨ੍ਹਾਂ ਦੱਸਿਆ ਕਿ ਇਸ ਐਪਲੀਕੇਸ਼ਨ ਦੀ ਵਰਤੋਂ ਨਾਲ ਮਿੱਟੀ ਦੇ ਸੈਂਪਲਾਂ ਦਾ ਡਾਟਾ ਆਨਲਾਈਨ ਕੀਤਾ ਜਾਵੇਗਾ ਅਤੇ ਸੈਂਪਲਾਂ ਦੀ ਟੈਸਟਿੰਗ ਉਪਰੰਤ ਕਿਸਾਨਾਂ ਨੂੰ ਸੁਆਇਲ ਹੈਲਥ ਕਾਰਡ ਜਾਰੀ ਕੀਤੇ ਜਾਣਗੇ, ਜਿਨ੍ਹਾਂ ਅਨੁਸਾਰ ਕਿਸਾਨਾਂ ਨੂੰ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਦੱਸਿਆ ਜਾਵੇਗਾ।ਨਵੀਂ ਤਕਨੀਕ ਰਾਹੀਂ ਸੈਂਪਲ ਇਕੱਠੇ ਕਰਨ ਸਬੰਧੀ ਕਿਸਾਨਾਂ ਵਿੱਚ ਵੀ ਭਰਪੂਰ ਉਤਸ਼ਾਹ ਦੇਖਣ ਨੂੰ ਮਿਲਿਆ।ਇਸ ਮੌਕੇ ਪਿਡ ਖੀਰਨੀਆਂ ਦੇ ਜਸਪਾਲ ਸਿੰਘ, ਸੁਰਜੀਤ ਸਿੰਘ, ਪ੍ਰਲਾਦ ਸਿੰਘ, ਲਖਵੀਰ ਸਿੰਘ, ਗੁਰਮੁੱਖ ਸਿੰਘ, ਪਰਮਜੀਤ ਸਿੰਘ ਆਦਿ ਕਿਸਾਨ  ਉਚੇਚੇ ਤੌਰ ਤੇ ਹਾਜਰ ਹੋਏ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply