ਸੰਦੌੜ, 3 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਥਾਣਾ ਸੰਦੌੜ ਦੇ ਪਿੰਡ ਧਨੋ ਦੇ ਕਿਸਾਨ ਮਨਜੀਤ ਸਿੰਘ (42) ਪੁੱਤਰ ਮਹਿੰਦਰ ਸਿੰਘ ਦੇ ਕਰਜੇ ਤੋਂ ਪੀੜਤ ਹੋਣ ਕਰਕੇ ਖੁਦਕੁਸ਼ੀ ਕਰਨ
ਦਾ ਸਮਾਚਾਰ ਹੈ।ਥਾਣਾ ਸੰਦੌੜ ਦੇ ਏ.ਐਸ.ਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਮਨਜੀਤ ਸਿੰਘ ਦੀ ਪਤਨੀ ਭੁਪਿੰਦਰ ਕੌਰ ਦੇ ਬਿਆਨਾਂ ਦੇ ਅਧਾਰ `ਤੇ ਮਾਮਲਾ ਦਰਜ ਕਰਕੇ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਹਵਾਲੇ ਕਰ ਦਿੱਤੀ ਹੈ।ਉਹਨਾਂ ਦੱਸਿਆ ਕਿ ਮ੍ਰਿਤਕ ਕਿਸਾਨ ਮਨਜੀਤ ਸਿੰਘ ਕਰਜੇ ਦੇ ਬੋਝ ਕਰਕੇ ਪ੍ਰੇਸ਼ਾਨ ਸੀ, ਜਿਸ ਕਰਕੇ ਉਸ ਨੇ ਫਾਹਾ ਲਾ ਕੇ ਮੌਤ ਨੂੰ ਗਲੇ ਲਗਾ ਲਿਆ।ਦੱਸਣਯੋਗ ਹੈ ਕਿ ਮ੍ਰਿਤਕ ਕਿਸਾਨ ਦੇ ਦੋ ਸਪੁੱਤਰ ਹਨ ਅਤੇ ਕੁਝ ਸ਼ਮਾਂ ਪਹਿਲਾ ਇਸ ਨੇ ਆਪਣੀ ਜਮੀਨ ਵੇਚ ਕੇ ਕਰਜੇ ਦੀ ਪੰਡ ਲਾਹੁਣ ਦੀ ਕੋਸਿਸ਼ ਵੀ ਕੀਤੀ ਸੀਮ ਪਰ ਇਹ ਭਾਰ ਹੌਲਾ ਨਾ ਹੋ ਸਕਿਆ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media