ਸੰਦੌੜ, 3 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸੰਦੌੜ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਪੰਜ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ
ਕੀਤੀ ਹੈ।ਪੁਲਿਸ ਥਾਣਾ ਸੰਦੌੜ ਦੇ ਐਸ.ਐਚ.ਓ ਰਣਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲੇ ਮਾਮਲੇ ਵਿਚ ਏ.ਐਸ.ਆਈ ਸੁਖਦੇਵ ਸਿੰਘ ਨੇ ਪਿੰਡ ਧਲੇਰ ਕਲਾਂ ਵਿਖੇ ਇਕ ਮੋਟਰ ਤੇ ਕੀਤੀ ਛਾਪੇਮਾਰੀ ਦੌਰਾਨ 40 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਮਿੱਕਰ ਸਿੰਘ ਨਾਮ ਦੇ ਵਿਅਕਤੀ ਨੂੰ ਕਾਬੂ ਕੀਤਾ ਹੈ।
ਇਕ ਹੋਰ ਮਾਮਲੇ ਵਿਚ ਸੰਦੌੜ ਪੁਲਿਸ ਦੀ ਟੀਮ ਜਿਸ ਵਿਚ ਏ.ਐਸ.ਆਈ ਸੁਖਦੇਵ ਸਿੰਘ, ਏ.ਐਸ.ਆਈ ਜਗਸੀਰ ਸਿੰਘ ਅਤੇ ਏ.ਐਸ.ਆਈ ਗੁਰਮੇਜ ਸਿੰਘ ਸ਼ਾਮਲ ਸਨ, ਨੇ ਇਕ ਸੂਚਨਾ ਮਿਲਣ ਤੇ ਇਕ ਘਰ ਵਿਚ ਛਾਪੇਮਾਰੀ ਕੀਤੀ ਜਿਥੋਂ ਪੁਲਿਸ ਨੂੰ ਅੱਧਾ ਕਿਲੋ ਅਫੀਮ ਅਤੇ 69 ਹਜਾਰ ਰੁਪਏ ਦੀ ਨਕਦੀ ਬਰਾਮਦ ਹੋਈ ਹੈ ਇਸ ਮਾਮਲੇ ਵਿਚ ਪੁਲਿਸ ਨੇ ਚਮਕੌਰ ਸਿੰਘ ਪੁੱਤਰ ਨਾਜਰ ਸਿੰਘ ਅਤੇ ੳੇੁਸ ਦੇ ਪੁੱਤਰ ਜਸਪ੍ਰੀਤ ਸਿੰਘ ਉਰਫ ਗੋਲਡੀ ਵਾਸੀ ਸੰਦੌੜ ਨੂੰ ਗ੍ਰਿਫਤਾਰ ਕੀਤਾ ਹੈ ਜਦਕਿ ਉਨ੍ਹਾਂ ਦੇ ਘਰੋਂ ਅਫੀਮ ਲੈਣ ਆਏ ਜਸਵੀਰ ਸਿੰਘ ਅਤੇ ਰਾਜਪਾਲ ਸਿੰਘ ਦੋਵੇਂ ਵਾਸੀ ਚੀਮਾ ਥਾਣਾ ਟੱਲੇਵਾਲ ਨਾਮ ਦੇ ਦੋ ਵਿਅਕਤੀਆਂ ਨੂੰ ਵੀ 60 ਹਜਾਰ ਦੀ ਨਕਦੀ ਸਮੇਤ ਕਾਬੂ ਕੀਤਾ ਹੈ।ਫੜੇ ਗਏ ਵਿਅਕਤੀਆਂ ਦੇ ਖਿਲਾਫ ਮਾਮਲੇ ਦਰਜ ਕਰ ਲਏ ਹਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media