Wednesday, October 7, 2026

ਦਿੱਲੀ ਕਮੇਟੀ ਨੇ ਵਿਚਰਤੀ ਜਾਤੀ ਭਾਈਚਾਰੇ ਲੋਕਾਂ ਦੇ ਸਮਾਜਿਕ ਕਾਰਜਾਂ ਲਈ ਰਾਸ਼ੀ ਕੀਤੀ ਜਾਰੀ

ਨਵੀਂ ਦਿੱਲੀ, 3 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਣਜਾਰਾ,ਲੁਬਾਣਾ ਅਤੇ ਸਿਕਲੀਗਰ ਭਾਈਚਾਰੇ ਦੇ ਲੋਕਾਂ ਨੂੰ ਸਿੱਖ ਪੰਥ ਦੀ ਮੁਖ ਧਾਰਾ ਨਾਲ ਜੋੜਨ PPN0306201706ਲਈ ਕੀਤੇ ਜਾ ਰਹੇ ਜਤਨਾਂ ’ਚ ਹੋਰ ਵਾਧਾ ਹੋਇਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਆਲ ਇੰਡੀਆ ਵਿਚਰਤੀ ਜਾਤੀ ਸੰਸਕ੍ਰਿਤੀ ਸ਼ੋਧ ਸੰਸਥਾਨ ਦੇ ਮੁਖੀ ਦਿਲਰਾਜ ਵਣਜਾਰਾ ਨੂੰ ਕਮੇਟੀ ਵੱਲੋਂ ਉਕਤ ਭਾਈਚਾਰੇ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਲਈ ਚੈਕ ਤਕਸੀਮ ਕਰਦੇ ਹੋਏ ਗੁਰੂ ਸਾਹਿਬ ਦੇ ਸਮੇਂ ਤੋਂ ਪੰਥ ਦਾ ਹਿੱਸਾ ਰਹੇ ਭਾਈਚਾਰਿਆਂ ਨੂੰ ਹਰ ਪ੍ਰਕਾਰ ਦੀ ਮਦਦ ਕਰਨ ਦਾ ਭਰੋਸਾ ਦਿੱਤਾ।
ਜੀ.ਕੇ ਨੇ ਕਿਹਾ ਕਿ ਕਮੇਟੀ ਵੱਲੋਂ ਲਗਾਤਾਰ ਪੰਥ ਦਾ ਘੇਰਾ ਵੱਡਾ ਕਰਨ ਦੇ ਜਤਨ ਕੀਤੇ ਜਾ ਰਹੇ ਹਨ।ਜਿਸ ਕਰਕੇ ਸਿੱਖੀ ਤੋਂ ਦੂਰ ਜਾ ਚੁੱਕੇ ਕੌਮ ਦੇ ਰਿਵਾਇਤੀ ਭਾਈਚਾਰੇ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ।ਬੀਤੇ ਦਿਨੀਂ ਸਿਕਲੀਗਰ ਭਾਈਚਾਰੇ ਦੇ ਲੋਕਾਂ ਨਾਲ ਮੱਧ ਪ੍ਰਦੇਸ਼ ਸਰਕਾਰ ਵੱਲੋਂ ਕੀਤੀ ਗਈ ਜਿਆਦਤੀ ਤੋਂ ਬਾਅਦ ਕਮੇਟੀ ਵੱਲੋਂ ਚੁੱਕੇ ਗਏ ਸਖ਼ਤ ਕਦਮਾਂ ਨੂੰ ਜੀ.ਕੇ ਨੇ ਵਿਚਰਤੀ ਜਾਤੀ ਭਾਈਚਾਰੇ ਦੇ ਲੋਕਾਂ ਦੀ ਸੁਰੱਖਿਆ ਛੱਤਰੀ ਕਰਾਰ ਦਿੱਤਾ।ਜੀ.ਕੇ ਨੇ ਕਿਹਾ ਕਿ ਦਿੱਲੀ ਕਮੇਟੀ ਉਕਤ ਭਾਈਚਾਰਿਆਂ ਨਾਲ ਤਨ, ਮਨ ਅਤੇ ਧਨ ਦੇ ਨਾਲ ਹਮੇਸ਼ਾ ਖੜੀ ਰਹੇਗੀ।ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ ਤੇ ਯਾਤਰਾ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਚੰਢੋਕ ਮੌਜੂਦ ਸਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply