ਬਠਿੰਡਾ, 4 ਜੂਨ (ਪੰਜਾਬ ਪੋਸਟ ਅਵਤਾਰ ਸ਼ਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਉਘੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ
ਹਫ਼ਤਾਵਾਰੀ ਧਾਰਮਿਕ ਸਮਾਗਮ ਸੁਰਜੀਤ ਸਿੰਘ ਵਾਸੀ, ਮਹੁੱਲਾ ਕਿੱਕਰ ਦਾਸ, ਗੁਰਦੁਆਰਾ ਛੱਜੂ ਸਿੰਘ ਵਾਲਾ ਵਿਖੇ ਉਸ ਦੇ ਲੜਕੇ ਦੇ ਜਨਮ ਦਿਨ ਦੀ ਖੁਸ਼ੀ ’ਚ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਸੁਸਾਇਟੀ ਮੈਂਬਰ ਪ੍ਰੀਤਪਾਲ ਸਿੰਘ ਸਾਹਨੀ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ। ਇਨ੍ਹਾਂ ਤੋਂ ਇਲਾਵਾ ਪ੍ਰਧਾਨ ਜਰਨੈਲ ਸਿੰਘ ਰਾਕੇਸ਼ ਸਿੰਘ,ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਭੋਲਾ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਦਿਲਜੀਤ ਸਿੰਘ, ਨਰਿੰਦਰਪਾਲ ਸਿੰਘ ਹੈਪੀ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ। ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਨਮਾਨ ਚਿੰਨ੍ਹ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media