Thursday, November 12, 2026

ਠੰਡੇ ਮਿੱਠੇ ਜਲ ਦੀਆਂ ਛਬੀਲਾਂ ਤੇ ਗੁਰੂ ਕੇ ਅਤੁੱਟ ਲੰਗਰਾਂ ਦਾ ਆਯੋਜਨ

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ- ਸੰਧੂ) – ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰਚਨਹਾਰੇ, ਸ਼ਾਂਤੀ ਦੇ ਪੁੰਜ ਅਤੇ ਸ਼ਹੀਦਾਂ ਦੇ ਸਰਤਾਜ ਸ਼੍ਰੀ ਗੁਰੂ ਅਰਜੁਨ PPN0406201711ਦੇਵ ਜੀ ਦੇ ਸ਼ਹੀਦੀ ਪੂਰਬ ਨੂੰ ਸਮਰਪਿਤ ਭੱਲਾ ਕਲੋਨੀ ਛੇਹਰਟਾ ਸਥਿਤ ਬ੍ਰਦਰਜ਼ ਮੋਬਾਇਲ ਪੁਆਇੰਟ ਤੇ ਜਗਜੀਤ ਏ.ਸੀ ਰਿਪੇਅਰ ਸੈਂਟਰ ਦੇ ਗੁਰੂ ਘਰ ਦੇ ਅਨਿੰਨ ਸੇਵਕਾਂ ਮਲਕੀਤ ਸਿੰਘ ਤੇ ਜਗਜੀਤ ਸਿੰਘ ਦੇ ਵਲੋਂ ਇਲਾਕਾ ਨਿਵਾਸੀਆਂ ਤੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਤੇ ਗੁਰੂ ਕੇ ਅਤੁੱਟ ਲੰਗਰਾਂ ਦਾ ਆਯੋਜਨ ਕੀਤਾ ਗਿਆ।ਜਿਸ ਦੋਰਾਨ ਵਿਕਰਮਜੀਤ ਸਿੰਘ, ਸੁਰਜੀਤ ਸਿੰਘ। ਦੀਪਕ, ਆਸ਼ੀਸ਼, ਹਰਜੀ, ਰੋਮੀ, ਸ਼ੈਫੀ ਸੰਧੂ, ਜਸਪ੍ਰੀਤ ਸਿੰਘ, ਜਗਜੀਤ ਸਿੰਘ, ਆਲਮਵੀਰ ਸਿੰਘ, ਪ੍ਰਮਜੀਤ ਸਿੰਘ, ਪੁਨੀਤ ਤੇ ਅੰਗਦ ਦੇ ਵਲੋਂ ਜਲ ਤੇ ਲੰਗਰ ਵਰਤਾਉਣ ਦੀ ਸੇਵਾ ਨਿਭਾਈ ਗਈ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …

Leave a Reply