ਸੁਖਬੀਰ ਬਾਦਲ ਅਤੇ ਮਜੀਠੀਆ ਅਚਾਨਕ ਦਮਦਮੀ ਟਕਸਾਲ ਪਹੁੰਚੇ
ਚੌਂਕ ਮਹਿਤਾ, 4 ਜੂਨ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਿਹਾੜੇ ਨੂੰ ਅਮਨ
ਅਮਾਨ ਨਾਲ ਮਨਾਉਣ ਲਈ ਯਤਨ ਕਰ ਰਹੀ ਹੈ। ਜਦੋਂ ਕਿ ਨਕਲੀ ਜਥੇਦਾਰ ਕਾਂਗਰਸ ਦੀ ਸ਼ਹਿ ’ਤੇ ਇਸ ਦਿਨ ਗੜਬੜ ਅਤੇ ਹੁਲੜਬਾਜੀ ਕਰਨ ਦੀ ਸਾਜ਼ਿਸ਼ ਘੜ ਰਹੇ ਹਨ।
ਸੁਖਬੀਰ ਸਿੰਘ ਬਾਦਲ ਅੱਜ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਚੌਕ ਮਹਿਤਾ ਵਿਖੇ ਘੱਲੂਘਾਰੇ ਨਾਲ ਸੰਬੰਧਿਤ ਹਫ਼ਤਾ ਸਮਾਗਮਾਂ ਵਿੱਚ ਹਾਜ਼ਰੀ ਭਰਨ ਆਏ ਸਨ। ਇਸ ਸਮੇਂ ਬਿਕਰਮ ਸਿੰਘ ਮਜੀਠੀਆ, ਮਨਜਿੰਦਰ ਸਿੰਘ ਸਿਰਸਾ, ਵਿਰਸਾ ਸਿੰਘ ਵਲਟੋਹਾ, ਡਾ: ਦਲਬੀਰ ਸਿੰਘ ਵੇਰਕਾ, ਮਲਕੀਅਤ ਸਿੰਘ ਏ.ਆਰ, ਹਰਮੀਤ ਸਿੰਘ ਸੰਧੂ, ਸਿੰਘ ਸਾਹਿਬ ਜਸਬੀਰ ਸਿੰਘ ਰੋਡੇ, ਭਾਈ ਅਜਾਇਬ ਸਿੰਘ ਅਭਿਆਸੀ ਅਤੇ ਪ੍ਰੋ: ਸਰਚਾਂਦ ਸਿੰਘ ਵੀ ਨਾਲ ਸਨ, ਜਿਨ੍ਹਾਂ ਨੂੰ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਬਾਦਲ ਨੇ ਦਮਦਮੀ ਟਕਸਾਲ ਦੇ ਮੁਖੀ ਖ਼ਾਲਸਾ ਦੇ ਨਾਲ ਸਵਾ ਘੰਟਾ ਬੰਦ ਕਮਰਾ ਮੀਟਿੰਗ ਦੌਰਾਨ ਖੁੱਲ ਕੇ ਵਿਚਾਰਾਂ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅੱਜ ਧਾਰਮਿਕ ਅਸਥਾਨ ’ਤੇ ਨਤਮਸਤਕ ਹੋਣ ਆਏ ਹਨ।ਉਹ ਚਾਹੁੰਦੇ ਹਨ ਕਿ 6 ਜੂਨ ਦਾ ਦਿਹਾੜਾ ਅਮਨ ਸ਼ਾਂਤੀ ਨਾਲ ਮਰਿਆਦਾ ਵਿੱਚ ਰਹਿ ਕੇ ਮਨਾਇਆ ਜਾਣਾ ਚਾਹੀਦਾ ਹੈ।ਉਹਨਾਂ ਸੰਗਤਾਂ ਨੂੰ ਵਿਰੋਧੀਆਂ ਦੀਆਂ ਸਾਜ਼ਿਸ਼ੀ ਚਾਲਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।ਬਾਦਲ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਇੱਕ ਪਵਿੱਤਰ ਅਸਥਾਨ ਹੈ, ਇੱਥੇ ਸਿਆਸਤ ਨਹੀਂ ਹੋਣੀ ਚਾਹੀਦੀ। ਜੋ ਮਰਿਆਦਾ ਭੰਗ ਕਰਨ ’ਤੇ ਤੁਲੇ ਹੋਏ ਹਨ ਉਹ ਕੌਮ ਦੀ ਚੜ੍ਹਦੀ ਕਲਾ ਦੇ ਹੱਕ ਵਿੱਚ ਨਹੀਂ ਹਨ।ਉਹਨਾਂ ਅਪੀਲ ਕੀਤੀ ਕਿ ਇਸ ਦਿਹਾੜੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਰੰਪਰਾ, ਮਰਿਆਦਾ ਅਤੇ ਸਿਧਾਂਤਾਂ ਅਨੁਸਾਰ ਮਨਾਉਣ ਦੇ ਲਈ ਸੰਗਤ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣ।ਉਹਨਾਂ ਕਿਹਾ ਕਿ ਜੇ ਗੜਬੜ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦੇ ਲਈ ਕਾਨੂੰਨੀ ਤੌਰ ‘ਤੇ ਜ਼ਿੰਮੇਵਾਰ ਨਹੀਂ ਬਲਕਿ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।
ਉਹਨਾਂ ਨਕਲੀ ਜਥੇਦਾਰਾਂ ਦੀ ਮੰਗ ਨੂੰ ਨਕਾਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਪਣੀ ਇੱਕ ਪਰੰਪਰਾ ਹੈ, ਜਿਸ ਦੇ ਤਹਿਤ ਕੌਮ ਦੇ ਮੁੱਖ ਦਿਹਾੜਿਆਂ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਹੀ ਸੰਦੇਸ਼ ਜਾਰੀ ਕਰਨਾ ਹੁੰਦਾ ਹੈ।ਉਹਨਾਂ ਕਿਹਾ ਕਿ ਨਕਲੀ ਜਥੇਦਾਰ ਕਾਂਗਰਸ ਦੀ ਸ਼ਹਿ ’ਤੇ ਇਸ ਦਿਹਾੜੇ ਨੂੰ ਧਾਰਮ ਦੇ ਉਲਟ ਅਤੇ ਮਰਿਆਦਾਵਾਂ ਨੂੰ ਛਿੱਕੇ ਟੰਗਣਾ ਚਾਹੁੰਦੇ ਹਨ।ਉਹਨਾਂ ਕਿਹਾ ਕਿ ਦਰਬਾਰ ਸਾਹਿਬ ਦੀ ਮਰਿਆਦਾ ਅਤੇ ਪਰੰਪਰਾ ਨੂੰ ਕਿਸੇ ਵੀ ਤਰਾਂ ਢਾਹ ਨਹੀਂ ਲੱਗਣੀ ਚਾਹੀਦੀ ਅਤੇ ਸਰਕਾਰ ਨੂੰ ਵੀ ਅਮਨ ਸ਼ਾਂਤੀ ਭੰਗ ਕਰਨ ਵਾਲਿਆਂ ’ਤੇ ਨਜ਼ਰ ਰੱਖਣ ਦੀ ਅਪੀਲ ਕਰਦੇ ਹਨ।
ਜਦੋਂ ਉਹਨਾਂ ਨੂੰ 6 ਜੂਨ ਤੋਂ ਇੱਥੇ ਆਉਣ ਬਾਰੇ ਪੁੱਛਿਆ ਗਿਆ ਤਾਂ ਉਹਨਾਂ ਕਿਹਾ ਕਿ ਉਹ ਪਹਿਲਾਂ ਵੀ ਇੱਥੇ ਆਉਂਦੇ ਰਹੇ ਹਨ।ਉਹਨਾਂ ਦੇ ਇਸ ਦੌਰੇ ਨੂੰ ਸਿਰਫ਼ 6 ਜੂਨ ਨਾਲ ਹੀ ਨਹੀਂ ਜੋੜਿਆ ਜਾ ਸਕਦਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media