Sunday, October 11, 2026

ਸੁਰੱਖਿਆ ਦੇ ਨਾਮ ’ਤੇ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ – ਹਰਨਾਮ ਸਿੰਘ ਖ਼ਾਲਸਾ

ਚੌਂਕ ਮਹਿਤਾ 4 ਜੂਨ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ Baba Harnam S Dhumaਵੱਲੋਂ 6 ਜੂਨ ਦੇ ਸੰਬੰਧ ਵਿੱਚ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧਾਂ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ ।ਉਹਨਾਂ ਕਿਹਾ ਕਿ ਸਮੁੱਚੀਆਂ ਸਿੱਖ ਜਥੇਬੰਦੀਆਂ ਇਸ ਦਿਹਾੜੇ ਨੂੰ ਅਮਨ, ਸ਼ਾਂਤੀ, ਵੈਰਾਗ ਅਤੇ ਸੰਜੀਦਗੀ ਦੇ ਨਾਲ ਆਪਣੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਜਾ ਰਹੀਆਂ ਹਨ, ਜਦੋਂ ਕਿ ਦੂਸਰੇ ਪਾਸੇ ਪੰਜਾਬ ਅਤੇ  ਕੇਂਦਰ ਸਰਕਾਰ ਵੱਲੋਂ ਸੁਰੱਖਿਆ ਦੇ ਨਾਂ ’ਤੇ ਸੁਖਾਵਾਂ ਮਾਹੌਲ ਬਣਾਉਣ ਦੀ ਥਾਂ ਦਹਿਸ਼ਤ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਸੰਗਤਾਂ ਅਤੇ ਆਮ ਲੋਕਾਂ ਦੇ ਮਨਾਂ ਵਿੱਚ ਦਹਿਸ਼ਤ ਪੈਦਾ ਨਹੀਂ ਕੀਤੀ ਜਾਣੀ ਚਾਹੀਦੀ। ਉਹਨਾਂ ਸੰਗਤਾਂ ਨੂੰ ਕਿਹਾ ਕਿ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਸਮੇਂ ਉਹਨਾਂ ਦੇ ਮਾਨ ਸਨਮਾਨ ਨੂੰ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ, ਅਤੇ ਅਜਿਹੇ ਮੁੱਦਿਆਂ ਤੋਂ ਸੰਕੋਚ ਕਰਨਾ ਚਾਹੀਦਾ ਹੈ ਜਿਨ੍ਹਾਂ ਦੇ ਨਾਲ ਮਾਹੌਲ ਖਰਾਬ ਹੋ ਸਕਦਾ ਹੋਵੇ।
ਉਨਾਂ ਕਿਹਾ ਕਿ ਕਿਸੇ ਵੀ ਜਥੇਬੰਦੀ ਨੂੰ ਅਜਿਹੀ ਕੋਈ ਵੀ ਗੱਲ ਨਹੀਂ ਕਰਨੀ ਚਾਹੀਦੀ ਜੋ ਸ਼ਹੀਦਾਂ ਦੇ ਮਾਨ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀ ਹੋਵੇ। ਉਹਨਾਂ ਕਿਹਾ ਕਿ 6 ਜੂਨ ਦਾ ਘੱਲੂਘਾਰਾ ਕੌਮ ਲਈ ਬਹੁਤ ਵੱਡਾ ਦੁਖਾਂਤ ਹੈ, ਅਤੇ ਸ਼ਹੀਦਾਂ ਨੂੰ ਸ਼ਾਂਤਮਈ ਢੰਗ ਨਾਲ ਸ਼ਰਧਾਂਜਲੀਆਂ ਦੇਣ ਦੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਮਹਿਤਾ ਵਿਖੇ ਪਹੁੰਚਣਾ ਚਾਹੀਦਾ ਹੈ।
ਸ਼ਹੀਦੀ ਸਮਾਗਮ ਵਿੱਚ ਹਿੱਸਾ ਲੈਣ ਆਏ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਲ ਬਿਕਰਮ ਸਿੰਘ ਮਜੀਠੀਆ, ਭਾਈ ਜਸਬੀਰ ਸਿੰਘ ਰੋਡੇ, ਮਨਜਿੰਦਰ ਸਿੰਘ ਸਿਰਸਾ, ਵਿਰਸਾ ਸਿੰਘ ਵਲਟੋਹਾ, ਡਾ: ਦਲਬੀਰ ਸਿੰਘ ਵੇਰਕਾ, ਮਲਕੀਅਤ ਸਿੰਘ ਏ ਆਰ, ਹਰਮੀਤ ਸਿੰਘ ਸੰਧੂ, ਭਾਈ ਅਜਾਇਬ ਸਿੰਘ ਅਭਿਆਸੀ ਅਤੇ ਪ੍ਰੋ: ਸਰਚਾਂਦ ਸਿੰਘ ਵੀ ਨਾਲ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply