ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ `ਤੇ ਮੈਡੀਕਲ ਅਣਗਹਿਲੀ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਿਵਲ ਸਰਹਨ ਤਰਨ ਤਾਰਨ ਸਾਹਿਬ ਵਲੋਂ ਜਿਲਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ।ਜਿਸ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਅੰਮ੍ਰਿਤਸਰ ਦੇ ਨਾਮਵਰ ਡਾਕਟਰ ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਨੂੰ ਕਮੇਟੀ ਮੈਂਬਰ ਨਿਯੁੱਕਤ ਕੀਤਾ ਗਿਆ ਹੈ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਚੇਅਰਮੈਨ ਬਣਾਇਆ ਗਿਆ ਹੈ।ਡਾ. ਨੇਕੀ ਨੇ ਦੱਸਿਆ ਕਿ ਉਹ ਮੈਡੀਕਲ ਕਿੱਤੇ ਵਿੱਚ ਹੋਈਆਂ ਅਣਗਹਿਲੀ ਦੀਆਂ ਘਟਨਾਵਾਂ ਸਬੰਧੀ ਆਪਣੀ ਨਿਰਪੱਖ ਰਿਪੋਰਟ ਦੇਣਗੇ ਅਤੇ ਕਿਸੇ ਪ੍ਰਕਾਰ ਦੇ ਦਬਾਅ ਹੇਠ ਕੰਮ ਨਹੀਂ ਕਰਨਗੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media