Sunday, October 11, 2026

ਦਲ ਖਾਲਸਾ ਵਲੋਂ ਜੂਨ 1984 ਦੇ ਹਮਲੇ ਖਿਲਾਫ ਘੱਲੂਘਾਰਾ ਯਾਦਗਾਰੀ ਮਾਰਚ

ਸ਼ਹੀਦਾਂ ਦਾ ਕੌਮ ਦੀ ਆਜ਼ਾਦੀ ਦਾ ਸੁਪਨਾ ਜਰੂਰ ਪੂਰਾ ਕਰਾਂਗੇ- ਦਲ ਖਾਲਸਾ
ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ) – ਦਲ ਖਾਲਸਾ ਵਲੋਂ ਜੂਨ 1984 ਦੇ ਹਮਲੇ ਦੌਰਾਨ ਢੱਠੇ ਅਕਾਲ ਤਖਤ ਸਾਹਿਬ ਅਤੇ ਭਾਰਤੀ ਫੌਜ ਖਿਲਾਫ ਜੂਝਦਿਆਂ ਸ਼ਹੀਦ ਹੋਏ ਸਿੱਖ ਸ਼ਹੀਦਾਂ PPN0506201701ਦੀਆਂ ਤਸਵੀਰਾਂ ਦੇ ਨਾਲ ਸ਼ਹਿਰ ਦੀਆਂ ਸੜਕਾਂ ਉਤੇ ਅੱਜ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਗਿਆ, ਜਿਸ ਵਿੱਚ ਸ਼ਹੀਦਾਂ ਦਾ ਕੌਮ ਦੀ ਆਜ਼ਾਦੀ ਦਾ ਸੁਪਨਾ ਸਾਕਾਰ ਕਰਨ ਦੀ ਵਚਨਬੱਧਤਾ ਦੁਹਰਾਈ ਗਈ।`ਹਮਲੇ ਦੇ ਜ਼ਖਮ ਅੱਜ ਤੱਕ ਰਿਸਦੇ ਹਨ, ਪੀੜ ਸੱਜਰੀ ਹੈ ਅਤੇ ਸੰਘਰਸ਼ ਜਾਰੀ ਹੈ` ਵਰਗੇ ਸੁਨੇਹੇ ਲਿਖੇ ਪੋਸਟਰ ਅਤੇ ਖਾਲਸਾਈ ਝੰਡੇ ਫੜ੍ਹੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਟਾਂਡਾ ਦੀ ਅਗਵਾਈ ਹੇਠ ਮਾਰਚ ਵਿਚ ਸ਼ਾਮਿਲ ਹੋ ਕੇ ਪੰਜਾਬ ਦੀ ਅਜ਼ਾਦੀ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕੀਤਾ।
ਜਥੇਬੰਦੀ ਵਲੋਂ ਸਜਾਏ ਗਏ ਫਲੋਟ ਉਤੇ ਸੰਤ ਜਰਨੈਲ ਸਿੰਘ ਖਾਲਸਾ, ਭਾਈ ਅਮਰੀਕ ਸਿੰਘ, ਜਨਰਲ ਸੁਬੇਗ ਸਿੰਘ ਦੀਆਂ ਤਸਵੀਰਾਂ ਹੇਠਾਂ `ਫਖ਼ਰ-ਏ-ਕੌਮ` ਲਿਖਿਆ ਸੀ ਅਤੇ ਸਮੂਹ ਸ਼ਹੀਦਾਂ ਦੀਆਂ ਤਸਵੀਰਾਂ ਉਤੇ “ਹਮੇਂ ਨਾਜ਼ ਹੈ ਇਨ ਸ਼ਹੀਦੋਂ ਪਰ” ਅੰਕਿਤ ਕੀਤਾ ਹੋਇਆ ਸੀ।ਪਹਿਲੀ ਵਾਰ ਦਲ ਖਾਲਸਾ ਨੇ ਮਾਰਚ ਦੌਰਾਨ ਸੰਤ ਜਰਨੈਲ ਸਿੰਘ ਖਾਲਸਾ ਦੀਆਂ ਸਪੀਚਾਂ, ਨਾਭੇ ਵਾਲੀ ਬੀਬੀਆਂ ਦੀਆਂ ਜੋਸ਼ੀਲੀ ਵਾਰਾਂ ਦੀਆਂ ਸੀ.ਡੀ ਚਲਾਈਆਂ ਜੋ ਕਿ ਨਗਰ ਨਿਵਾਸੀਆਂ ਅਤੇ ਰਾਹਗੀਰਾਂ ਲਈ ਆਕਰਸ਼ਿਤ ਦਾ ਕੇਂਦਰ-ਬਿੰਦੂ ਸੀ।ਮਾਰਚ ਦੀ ਸਮਾਪਤੀ `ਤੇ ਅਕਾਲ ਤਖਤ ਸਾਹਿਬ ਵਿਖੇ ਸ਼ਹੀਦਾਂ ਨਮਿਤ ਅਰਦਾਸ ਕੀਤੀ ਗਈ।
33 ਸਾਲ ਪਹਿਲਾਂ ਹੋਏ ਦਰਬਾਰ ਸਾਹਿਬ `ਤੇ ਹਮਲੇ ਦੇ ਰੋਸ ਵਜੋਂ ਦਿੱਤੇ 6 ਜੂਨ ਅੰਮ੍ਰਿਤਸਰ ਬੰਦ ਦੇ ਸੱਦੇ ਨੂੰ ਮੁੜ ਦੁਹਰਾਉਂਦਿਆਂ ਦਲ ਖਾਲਸਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਹਮਲੇ ਦੀ ਪੀੜ ਨੂੰ ਮਹਿਸੂਸ ਕਰਦਿਆਂ ਆਪਣੇ ਕਾਰੋਬਾਰੀ ਅਤੇ ਦਫਤਰੀ ਅਦਾਰੇ ਬੰਦ ਰੱਖਣ।
ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਸੰਯੁਕਤ ਰਾਸ਼ਟਰ, ਅਮਰੀਕਾ, ਚੀਨ ਅਤੇ ਵਿਸ਼ਵ ਦੀਆਂ ਹੋਰ ਵੱਡੀਆਂ ਤਾਕਤਾਂ ਕੋਲੋਂ ਜੰਗੀ ਅਪਰਾਧ ਦੇ ਦੋਸ਼ਾਂ ਤਹਿਤ ਉਸ ਹਮਲੇ ਦੀ ਅਗਵਾਈ ਕਰਨ ਵਾਲੇ ਦੋਸ਼ੀ ਫੋਜੀ ਅਫਸਰਾਂ ਖਿਲਾਫ ਮੁਕੱਦਮਾ ਚਲਾਉਣ ਦੀ ਮੰਗ ਕਰਦਿਆਂ ਉਹਨਾਂ ਕਿਹਾ ਕਿ ਵੱਡੀ ਗਿਣਤੀ ਵਿਚ ਆਮ ਸੰਗਤ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਹੱਥ ਪਿੱਠਾਂ ਪਿੱਛੇ ਬੰਨ੍ਹ ਕੇ ਗੋਲੀਆਂ ਅਤੇ ਬੰਬਾਂ ਨਾਲ ਮਾਰ ਦਿੱਤਾ ਗਿਆ ਸੀ।ਉਹਨਾਂ ਕਿਹਾ ਕਿ “ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਕੇਂਦਰੀਕਰਨ ਅਤੇ ਹਿੰਦੂਤਵੀਕਰਨ ਵਿਚ ਤਬਦੀਲ ਹੋਣ ਵੱਲ ਤੇਜ਼ੀ ਨਾਲ ਵਧ ਰਿਹਾ ਹੈ।ਉਹਨਾਂ ਕਿਹਾ ਕਿ ਭਾਰਤ ਨੂੰ ਅਮਲੀ ਤੌਰ `ਤੇ ਹਿੰਦੂ ਰਾਸ਼ਟਰ ਬਨਾਉਣ ਲਈ ਸੰਘ ਪਰਿਵਾਰ ਦੀ ਅਗਵਾਈ ਵਿਚ ਸ਼ੁਰੂਆਤ ਹੋ ਚੁੱਕੀ ਹੈ।”ਇਸ ਮੌਕੇ ਬਲਦੇਵ ਸਿੰਘ ਸਿਰਸਾ, ਬਾਬਾ ਅਵਤਾਰ ਸਿੰਘ ਸਾਧਾਂਵਾਲਾ, ਅਮਰੀਕ ਸਿੰਘ ਈਸ਼ੜੂ, ਬਾਬਾ ਸੱਜਣ ਸਿੰਘ, ਮਨਧੀਰ ਸਿੰਘ, ਰਣਬੀਰ ਸਿੰਘ, ਨੋਬਲਜੀਤ ਸਿੰਘ, ਦਲੇਰ ਸਿੰਘ, ਕੁਲਵੰਤ ਸਿੰਘ ਫੇਰੂਮਾਨ, ਗੁਰਦੀਪ ਸਿੰਘ ਕਾਲਕੱਟ, ਜਸਵੀਰ ਸਿੰਘ ਖੰਡੂਰ, ਅਵਤਾਰ ਸਿੰਘ ਜਲਾਲਾਬਾਦ, ਸੁਖਦੇਵ ਸਿੰਘ, ਰਜਿੰਦਰ ਸਿੰਘ ਆਦਿ ਸ਼ਾਮਿਲ ਹੋਏ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply