Sunday, October 11, 2026

ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ `84 ਦੇ ਸ਼ਹੀਦਾਂ ਦੀ ਯਾਦ `ਚ ਯਾਦਗਾਰੀ ਮਾਰਚ ਦਾ ਆਯੋਜਨ

6 ਜੂਨ ਦੇ ਸ਼ਹੀਦੀ ਸਮਾਗਮ ਚ ਪੰਥਕ ਦਰਦੀ ਹੁੰਮਹੁੰਮਾ ਕੇ ਪਹੁੰਚਣ- ਸਖੀਰਾ
ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ) – 1978 ਤੋਂ ਲੈ ਕੇ ਹੁਣ ਤੱਕ ਸ਼ਹੀਦ ਹੋਣ ਵਾਲੇ ਸਿੱਖ ਸਿੰਘ ਸਿੰਘਣੀਆਂ ਜਿੰਨ੍ਹਾਂ ਦੀਆਂ ਲਾਸ਼ਾ ਨੂੰ ਮੌਕਾਪ੍ਰਸਤ ਸਰਕਾਰਾਂ ਦੇ ਵੱਲੋਂ ਅਣਪਛਾਤੀਆਂ ਦੱਸ ਕੇ PPN0506201703ਸਸਕਾਰ ਕਰ ਦਿੱਤਾ ਗਿਆ ਦੇ ਰੋਸ ਵਜੋਂ ਸ਼ੋਮਣੀ ਅਕਾਲੀ ਦਲ (ਅ) ਵੱਲੋਂ ਗੁਰਦੁਆਰਾ ਸ਼੍ਰੀ ਲੋਹਗੜ੍ਹ ਸਾਹਿਬ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਤੱਕ ਸਿੰਘ ਸਾਹਿਬ ਭਾਈ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਮਾਰਚ ਦਾ ਆਯੋਜਨ ਕੀਤਾ ਗਿਆ।ਜਿਸ ਦਾ ਸ਼ੁੱਭਅਰੰਭ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੀਤਾ ।ਇਸ ਮਾਰਚ ਵਿੱਚ ਹਜ਼ਾਰਾਂ ਪਾਰਟੀ ਵਰਕਰਾਂ ਤੇ ਪੰਥਕ ਹਿਤੈਸ਼ੀਆਂ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ।ਮਾਰਚ ਗੁਰਦੁਆਰਾ ਸ਼੍ਰੀ ਲੋਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸੰਪੰਨ ਹੋਇਆ।ਜਿੱਥੇ ਸਰਬੱਤ ਦੀ ਭਲੇ ਲਈ ਅਰਦਾਸ ਕੀਤੀ ਗਈ।
ਪਾਰਟੀ ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਮੁੜ ਆਰੰਭਤਾ ਕਰਵਾਈ ਗਈ।ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਸਬੰਧੀ ਅਜੇ ਤੱਕ ਕਿਸੇ ਵੀ ਸਰਕਾਰ ਦੇ ਵੱਲੋਂ ਕੋਈ ਵਾਈਟ ਪੇਪਰ ਜਾਰੀ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਕਿਸ ਵਿਧੀ-ਵਿਧਾਨ ਵਿੱਚ ਹੈ ਕਿ ਕੋਈ ਵਿਅਕਤੀ ਜਨਮਿਆਂ ਹੋਵੇ ਤੇ ਮਰਨ ਉਪਰੰਤ ਉਹ ਅਣਪਛਾਤਾ ਹੋ ਜਾਵੇ, ਉਨ੍ਹਾਂ ਕਿਹਾ ਕਿ ਇਸ ਮਾਮਲੇ ਤੇ ਸਰਕਾਰਾਂ ਹਮੇਸ਼ਾਂ ਹੀ ਦੋਹਰੇ ਮਾਪ-ਦੰਡ ਅਪਣਾਉਂਦੀਆਂ ਆਈਆਂ ਹਨ।PPN0506201704
ਉਨ੍ਹਾਂ ਕਿਹਾ ਕਿ ਯੂ.ਐਨ.ਓ ਦੀ ਦਖਲਅੰਦਾਜੀ ਤੋਂ ਬਾਅਦ ਅਜਿਹੇ ਮਾਮਲਿਆਂ ਦੇ ਉੱਪਰ ਸਰਕਾਰਾਂ ਨੂੰ ਕਈ ਵਾਰ ਸ਼ਰਮਸਾਰ ਹੋਣਾ ਪਿਆ ਹੈ।ਪਰ ਮਾਮਲਾ ਅਜੇ ਤੱਕ ਜਿਉਂ ਦਾ ਤਿਉਂ ਬਰਕਾਰ ਹੈ।ਉਨ੍ਹਾਂ ਕਿਹਾ ਕਿ ਇੰਨ੍ਹਾਂ ਸ਼ਹੀਦਾਂ ਦੀ ਯਾਦ ਦੇ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 6 ਜੂਨ ਦਿਨ ਮੰਗਲਵਾਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਆਯੋਜਿਤ ਕੀਤੇ ਜਾ ਰਹੇ ਸ਼ਹੀਦੀ ਸਮਾਰੋਹ ਵਿੱਚ ਸ਼ਹੀਦਾਂ ਨੂੰ ਯਾਦ ਕਰਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਸ਼ਾਂਤੀਪੂਰਵਕ ਸੰਪੰਨ ਹੋਣ ਵਾਲੇ ਇੰੰਨ੍ਹਾਂ ਸਮਾਰੋਹਾਂ ਵਿੱਚ ਕਿਸੇ ਨੂੰ ਹੁਲੜਬਾਜੀ ਨਹੀਂ ਕਰਨ ਦਿੱਤੀ ਜਾਵੇਗੀ।
ਯਾਦਗਾਰੀ ਮਾਰਚ ਦੇ ਸਮੁੱਚੇ ਰਸਤੇ ਪਾਰਟੀ ਵਰਕਰਾਂ ਨੇ ਜੂਨ `84 ਦਾ ਕਹਿਰ ਦਰਸਾਉਂਦੇ ਤਸਵੀਰਾਂ ਵਾਲੇ ਬੈਨਰ ਤੇ ਪੋਸਟਰ ਫੜੇ ਹੋਏ ਸਨ।ਉਨ੍ਹਾਂ ਬਾਰ-ਬਾਰ ਸਵਾਲ ਉਠਾਇਆ ਕਿ ਲਾਵਾਰਿਸ਼ ਕਹਿ ਕੇ ਖਪਾ ਦਿੱਤੇ ਗਏ ਨੌਜੁਆਨ ਕਿਥੇ ਹਨ? ਰਾਜ ਕਰੇਗਾ ਖਾਲਸ, ਪੰਥ ਕੀ ਜੀਤ ਦੇ ਨਾਅਰਿਆਂ ਦੇ ਨਾਲ ਨਾਲ ਸਤਿਨਾਮ ਵਾਹਿਗੁਰੂ ਦਾ ਜਾਪ ਨਿਰੰਤਰ ਜਾਰੀ ਰਿਹਾ।ਇਸ ਮੌਕੇ ਦਫਤਰ ਸਕੱਤਰ ਹਰਬੀਰ ਸਿੰਘ ਸੰਧੂ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪੋ. ਮਹਿੰਦਰ ਪਾਲ ਸਿੰਘ, ਸੁਰਜੀਤ ਸਿੰਘ ਕਾਲਾਬੂਲ੍ਹਾ, ਕਰਨੈਲ ਸਿੰਘ ਨਾਰੀਕੇ, ਅਮਰੀਕ ਸਿੰਘ ਨੰਗਲ, ਸਤਨਾਮ ਸਿੰਘ ਕੋਟ ਖਾਲਸਾ, ਬਲਜਿੰਦਰ ਸਿੰਘ ਢਿੱਲੋਂ, ਅਮਰੀਕ ਸਿੰਘ ਬੁੂਲੋਵਾਲ, ਸ਼ਰਨਜੀਤ ਸਿੰਘ, ਨਵਦੀਪ ਸਿੰਘ, ਸੁਖਦੇਵ ਸਿੰਘ ਨਾਗੋਕੇ ਆਦਿ ਹਾਜ਼ਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply