ਬਠਿੰਡਾ, 5 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਿੱਖ ਕੌਮ ਦੀ ਨਵੀਂ ਪੀੜ੍ਰੀ ਨੂੰ ਗੁਰਬਾਣੀ, ਸਿੱਖ ਇਤਿਹਾਸ, ਬਹੁਮੁੱਲੇ ਵਿਰਸੇ ਅਤੇ ਮਾਰੂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਦੇੇ ਮਨੋਰਥ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹਿਰ ਦੀ ਨਿਰੋਲ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਮੂਹ ਸਭਾ ਸੁਸਾਇਟੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਕੂਲਾਂ ’ਚ ਗਰਮੀਆਂ ਦੀ ਛੁੱਟੀਆਂ ਵਿਚ ਬੱਚਿਆ ਲਈ ਗੁਰਮਤਿ ਗਿਆਨ ਦੀ ਸੋਝੀ ਲਈ ਟ੍ਰੇਨਿੰਗ ਕੈਂਪ 6 ਜੂਨ ਤੋਂ 10 ਜੂਨ ਤੱਕ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਚ ਸਵੇਰੇ 8.00 ਵਜੇ ਤੋਂ 12.30 ਵਜੇ ਤੱਕ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਪੂਰਨ ਸਹਿਯੋਗ ਨਾਲ ਲਗਾਏ ਜਾ ਰਹੇ ਹਨ।ਪ੍ਰਬੰਧਕਾਂ ਵਲੋਂ ਬੱਚਿਆ ਲਈ ਰਿਫੈਸ਼ਮੈਂਟ ਅਤੇ ਗੁਰੂ ਕਾ ਲੰਗਰ ਦਾ ਵਿਸੇਸ਼ ਪ੍ਰਬੰਧ ਕੀਤਾ ਗਿਆ ਹੈ।
ਇਥੇ ਜਿਕਰਯੋਗ ਇਹ ਹੈ ਕਿ ਸ਼ਾਮ ਦੇ ਸਮੇਂ ਸ਼ਹਿਰ ਦੇ ਨਜ਼ਦੀਕ ਪਿੰਡਾਂ ਵਿਚ ਵੀ ਕੈਂਪ ਲਗਾਏ ਜਾ ਰਹੇ ਹਨ। ਜਿਸ ਬਾਰੇ ਪ੍ਰਬੰਧਕਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਇਸ ਤੋਂ ਇਲਾਵਾ ਸੰਗਤਾਂ ਲਈ ਰਾਤ ਦੇ ਗੁਰਮਤਿ ਵਿਚਾਰ ਸਮਾਗਮ ਵੀ ਗੁਰਸਿੱਖ ਵੀਰਾਂ ਦੇ ਗ੍ਰਹਿ ਵਿਖੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਰਾਗੀ ਜੱਥਿਆਂ ਤੋਂ ਇਲਾਵਾ ਪੰਥ ਦੇ ਸ਼ਿਰਮੌਰ ਸ਼ਖਸੀਅਤ ਭਾਈ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ, ਰਾਗੀ ਤਰਸੇਮ ਸਿੰਘ ਅਤੇ ਗੁਰਇੰਦਰਦੀਪ ਸਿੰਘ ਵਾਲੇ 5 ਜੂਨ ਤੋਂ 10 ਜੂਨ ਤੱਕ ਹਾਜ਼ਰੀ ਭਰ ਕੇ ਗੁਰਮਤਿ ਗਿਆਨ ਦੀ ਸੋਝੀ ਬਖ਼ਸਣਗੇ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media