Tuesday, October 13, 2026

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਵਿਸ਼ਵ ਵਾਤਾਵਰਣ ਦਿਵਸ’ ਮਨਾਇਆ

ਬਠਿੰਡਾ, 5 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਵਿਸ਼ਵ ਵਾਤਾਵਰਣ ਦਿਵਸ’ ਦੇ ਸੰਬੰਧ ਵਿੱਚ ਇੱਕ ਵਿਸ਼ੇਸ਼ PPN0506201710ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ਵਿੱਚ ਪ੍ਰੋ. (ਡਾ.) ਜਗਬੀਰ ਸਿੰਘ ਜ਼ੂਆਲੋਜੀ ਅਤੇ ਵਾਤਾਵਰਣ ਸਾਇੰਸਜ਼ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ.ਡੀ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਪ੍ਰੋਗਰਾਮ ਦਾ ਰਸਮੀ ਆਗਾਜ਼ ਕੀਤਾ।ਉਨ੍ਹਾਂ ਨੇ ‘ਵਾਤਾਵਰਣ ਦਿਵਸ’ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕੁਦਰਤੀ ਸੰਸਾਧਨਾਂ ਦੀ ਬੇਲੋੜੀ ਵਰਤੋਂ ਕਰਨ ਤੋਂ ਸੁਚੇਤ ਕੀਤਾ ਅਤੇ ਕਿਹਾ ਕਿ ਕੁਦਰਤ ਨਾਲ ਕੀਤੀ ਛੇੜ ਛਾੜ ਸਾਨੂੰ ਬਹੁਤ ਮਹਿੰਗੀ ਪੈਂਦੀ ਹੈ ਅਤੇ ਇਸਦੀ ਕੀਮਤ ਵੀ ਸਾਨੂੰ ਕਿਸੇ ਨਾ ਕਿਸੇ ਰੂਪ ਵਿੱਚ ਜ਼ਰੂਰ ਚੁਕਾਉਣੀ ਪੈਂਦੀ ਹੈ।ਉਨ੍ਹਾਂ ਨੇ ਪਾਣੀ, ਹਵਾ ਅਤੇ ਆਵਾਜ਼ ਪ੍ਰਦੂਸ਼ਣ ਨੂੰ ਰੋਕਣ ਅਤੇ ਵਾਤਾਵਰਣ ਨੂੰ ਬਚਾਉਣ ਲਈ ਸੰਸਥਾ ਦੇ ਸ਼ੋਸ਼ਲ ਵੈਲਫੇਅਰ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਚਾਨਣਾ ਪਾਇਆ।ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. (ਡਾ.) ਜਗਬੀਰ ਸਿੰਘ ਨੇ ਆਲਮੀ ਤਪਸ਼ ਤੇ ਆਉਣ ਵਾਲੇ ਸਮੇਂ ਵਿੱਚ ਮਨੁੱਖੀ ਜੀਵਨ ਨੂੰ ਦਰਪੇਸ਼ ਚੁਣੌਤੀਆਂ ਬਾਰੇ ਆਪਣੀ ਜਾਣਕਾਰੀ ਸਾਂਝੀ ਕੀਤੀ। ਉਹਨਾਂ ਕਿਹਾ ਕਿ ਸਰਕਾਰਾਂ ਦੇ ਨਾਲ-ਨਾਲ ਸਾਨੂੰ ਆਪਣੇ ਆਪ ਵੀ ਯਤਨ ਕਰਨੇ ਪੈਣਗੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਝ ਚੰਗਾ ਕੀਤਾ ਜਾ ਸਕੇ। ਉਹਨਾਂ ਨੇ ਕਿਹਾ ਕਿ ਧਰਤੀ ਹੀ ਅਜਿਹਾ ਗ੍ਰਹਿ ਹੈ, ਜਿਥੇ ਜੀਵਨ ਸੰਭਵ ਹੈ।ਅੱਜ ਦੇ ਸਮੇਂ ਵਿੱਚ ਜੇਕਰ ਮਨੁੱਖਤਾ ਨੂੰ ਬਚਾਉਣਾ ਹੈ ਤਾਂ ਵਾਤਾਵਰਣ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ।ਉਹਨਾਂ ਨੇ ਵਾਤਾਵਰਣ ਨੂੰ ਬਚਾਉਣ ਲਈ ਕੀਤੇ ਜਾ ਰਹੇ ਬਾਬਾ ਫ਼ਰੀਦ ਇੰਸਟੀਚਿਊਸ਼ਨਜ਼ ਦੇ ਉਪਰਾਲਿਆਂ ਦੀ ਭਰਪੂਰ ਪ੍ਰਸੰਸਾ ਕੀਤੀ।ਉਹਨਾਂ ਅਪੀਲ ਕੀਤੀ ਕਿ ਹਰ ਇੱਕ ਮਨੁੱਖ ਘੱਟੋ ਘੱਟ ਇੱਕ ਰੁੱਖ ਜ਼ਰੂਰ ਲਗਾਏ ਅਤੇ ਪਾਲੇ। ਇਸ ਸੈਮੀਨਾਰ ਉਪਰੰਤ ਉਹਨਾਂ ਨੇ ਸੰਸਥਾ ਵਿਖੇ ਇੱਕ ਪੌਦਾ ਵੀ ਲਗਾਇਆ।
ਅੰਤ ਵਿੱਚ ਮੈਨੇਜਮੇਂਟ ਵੱਲੋਂ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਡਿਪਟੀ ਡਾਇਰੈਕਟਰ (ਸਹੂਲਤਾਂ) ਹਰਪਾਲ ਸਿੰਘ ਨੇ ਆਏ ਹੋਏ ਮਹਿਮਾਨ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਕੁਦਰਤੀ ਸੰਸਾਧਨਾਂ ਦੀ ਦੁਰਵਰਤੋਂ ਅਤੇ ਹਵਾ, ਪਾਣੀ ਅਤੇ ਸ਼ੋਰ ਪ੍ਰਦੂਸ਼ਨ ਨੂੰ ਰੋਕਣ ਦੀ ਅਪੀਲ ਕੀਤੀ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ‘ਵਿਸ਼ਵ ਵਾਤਾਵਰਣ ਦਿਵਸ’ ਦੇ ਸੰਬੰਧ ਵਿੱਚ ਕਿਹਾ ਕਿ ਵਾਤਾਵਰਣ ਨੂੰ ਠੀਕ ਰੱਖਣ ਲਈ ਆਪਣੀ ਜਿੰਮੇਵਾਰੀ ਸਮਝਦਿਆਂ ਹਰ ਇੱਕ ਨੂੰ ਖ਼ੁਦ ਇਮਾਨਦਾਰੀ ਨਾਲ ਯਤਨ ਕਰਨੇ ਚਾਹੀਦੇ ਹਨ।ਉਹਨਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਏ ਜਾਣ ਤਾਂ ਜੋ ਆਲਮੀ ਤਪਸ਼ ਘੱਟ ਸਕੇ ਅਤੇ ਮਨੁੱਖੀ ਜੀਵਨ ਖੁਸ਼ਹਾਲ ਹੋ ਸਕੇ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply