ਪਿੰਡ ਕਾਲੇ ਤੇ ਘੰਨੂਪੁਰ ਦੇ ਵਾਂਝੇ ਰਹਿ ਗਏ ਲੋਕਾਂ ਨੂੰ ਪਲਾਟਾਂ ਦੇ ਕਬਜ਼ੇ ਦਾ ਮਾਮਲਾ
ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ-ਮਨਜੀਤ ਸਿੰਘ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋ‘ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਕਮਿਸ਼ਨ ਪ੍ਰਤੀ ਗੈਰ ਜਿੰਮੇਵਾਰਾਨਾ ਰਵੱਈਆ ਅਪਣਾਉਣ ਕਾਰਨ 29 ਜੂਨ 2017 ਨੂੰ ਨਿੱਜੀ ਪੱਧਰ ‘ਤੇ ਪੇਸ਼ ਹੋਣ ਲਈ ਨਿਰਦੇਸ਼ ਦਿੱਤੇ ਗਏ ਹਨ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਦੱਸਿਆ ਕਿ ਮਦਨ ਲਾਲ ਢਗਰਾ ਕਲੋਨੀ ਰਾਮ ਤੀਰਥ ਰੋਡ ਅੰਮ੍ਰਿਤਸਰ ਵਸਨੀਕਾਂ ਤੋਂ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਉਨਾਂ੍ਹ ਨੂੰ ਸੰਨ 2000 ਵਿੱਚ ਪਿੰਡ ਕਾਲੇ ਤੇ ਘੰਨੂਪੁਰ ਦੇ ਵਾਂਝੇ ਰਹਿ ਗਏ ਲੋਕਾਂ ਨੂੰ ਸੰਨਦਾਂ ਜਾਰੀ ਕਰ ਦਿੱਤੀਆਂ ਗਈਆਂ ਸਨ, ਪਰ ਅਜੇ ਤੱਕ ਕਬਜਾ ਨਹੀਂ ਦਿੱਤਾ ਗਿਆ।ਬਾਘਾ ਨੇ ਦੱਸਿਆ ਕਿ ਇਸ ਸਬੰਧ ਵਿੱਚ ਕਮਿਸ਼ਨ ਵਲੋਂ ਪਿਛਲੇ ਸਾਲ 3 ਅਗਸਤ 2016 ਤੱਕ ਜਿੰਮੇਵਾਰ ਅਧਿਕਾਰੀ ਰਾਹੀਂ ਰਿਪੋਰਟ ਮੰਗੀ ਗਈ ਸੀ, ਪ੍ਰੰਤੂ ਵਾਰ-ਵਾਰ ਯਾਦ ਪੱਤਰ ਭੇਜਣ ਦੇ ਬਾਵਜ਼ੂਦ ਨਾ ਹੀ ਕੋਈ ਡਿਪਟੀ ਕਮਿਸ਼ਨਰ ਦਾ ਨੁਮਾਇੰਦਾ ਪੇਸ਼ ਹੋਇਆ ਅਤੇ ਨਾ ਹੀ ਰਿਪੋਰਟ ਪ੍ਰਾਪਤ ਹੋਈ ਜੋ ਕਿ ਡਿਪਟੀ ਕਮਿਸ਼ਨਰ ਦਾ ਕਮਿਸ਼ਨ ਪ੍ਰਤੀ ਗੈਰ ਜਿੰਮੇਵਾਰਾਨਾ ਰਵੱਈਆ ਹੈ।
ਉਨਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਅਗਲੀ ਸੁਣਵਾਈ 29 ਜੂਨ 2017 ਨੂੰ ਰੱਖੀ ਗਈ ਹੈ ਅਤੇ ਇਸ ਦੇ ਲਈ ਡਿਪਟੀ ਕਮਿਸ਼ਨਰ ਨੂੰ ਨਿੱਜੀ ਤੌਰ `ਤੇ ਕਮਿਸ਼ਨ ਅੱਗੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।ਇਸ ਦੇ ਨਾਲ ਕਮਿਸ਼ਨ ਨੇ ਮੰਡਲ ਕਮਿਸ਼ਨਰ ਜਲੰਧਰ ਨੂੰ ਵੀ ਸਬੰਧਤ ਡਿਪਟੀ ਕਮਿਸ਼ਨਰ ਨੂੰ ਕਮਿਸ਼ਨ ਸਾਹਮਣੇ ਰਿਪੋਰਟ ਪੇਸ਼ ਕਰਨ ਲਈ ਪਾਬੰਦ ਕਰਨ ਲਈ ਆਖਿਆ ਹੈ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media