ਬਠਿੰਡਾ, 6 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ
ਸਟੇਡੀਅਮ ਵਿਖੇ ਸ਼ਾਮ ਦੇ ਪੰਜ ਰੋਜ਼ਾ ਧਾਰਮਿਕ ਸਮਾਗਮ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਆਯੋਜਨ ਕੀਤਾ ਗਿਆ। ਜਿਸ ਦੀ ਅਰੰਭਤਾ ਸੋਦਰ ਰਹਿਰਾਸ ਸਾਹਿਬ ਦੇ ਪਾਠ ਭਾਈ ਸੁਖਦੇਵ ਸਿੰਘ ਅਤੇ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਿਰਾਏਪੁਰ ਵਾਲਿਆਂ ਨੇ ਸਬਦ ਕੀਰਤਨ ਗਾਇਣ ਨਾਲ ਕੀਤੀ।ਇਸ ਤੋਂ ਉਪਰੰਤ ਸਿੱਖ ਪੰਥ ਦੇ ਮਹਾਨ ਵਿਦਵਾਨ ਅਤੇ ਕਥਾ ਵਾਚਕ ਭਾਈ ਸਾਹਿਬ ਗਿਆਨੀ ਭਾਈ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਵਾਲਿਆਂ ਨੇ ਗੁਰਬਾਣੀ ਦਾ ਸ਼ੁੱਧ ਉਚਾਰਨ ਅਤੇ ਕਥਾ ਸੰਗਤਾਂ ਨੂੰ ਦੂਜੇ ਦਿਨ ਕਰਵਾਈ ਗਈ।ਅੰਤ ਵਿਚ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਿਆ।ਇਸ ਸਮਾਗਮ ਦੀ ਸੇਵਾ ਡਾ: ਜਗਜੀਤ ਸਿੰਘ ਚਾਵਲਾ ਵਲੋਂ ਕੀਤੀ ਗਈ। ਅੰਤ ਵਿਚ ਗਿਆਨੀ ਸਾਹਿਬ ਸਿੰਘ ਜੀ ਅਤੇ ਸੁਸਾਇਟੀ ਮੈਂਬਰਾਂ ਵਲੋਂ ਡਾ: ਚਾਵਲਾ ਦਾ ਗੁਰੂ ਦੀ ਬਖ਼ਸ਼ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨ ਕੀਤਾ ਗਿਆ।ਇਸ ਮੌਕੇ ਪ੍ਰਧਾਨ ਜਰਨੈਲ ਸਿੰਘ, ਚਰਨਜੀਤ ਸਿੰਘ, ਗੁਰਦਰਸ਼ਨ ਸਿੰਘ, ਅਮਰਜੀਤ ਸਿੰਘ ਰਾਕੇਸ਼ ਸਿੰਘ, ਅਵਤਾਰ ਸਿੰਘ ਕੈਂਥ, ਮਹੇਸ਼ਇੰਦਰ ਸਿੰਘ, ਡਾ: ਨਾਗਪਾਲ,ਅਮਰੀਕ ਸਿੰਘ ਆਦਿ ਸ਼ਾਮਲ ਸਨ।ਇਸ ਮੌਕੇ ਕਹਿਰ ਦੀ ਪੈ ਗਰਮੀ ਕਾਰਨ ਸੰਸਥਾ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ ਸੀ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media