ਬਠਿੰਡਾ, 6 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵੱਲੋਂ ਬਠਿੰਡਾ
ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਬੱਚਿਆਂ ਦਾ ਗੁਰਮਤਿ ਟ੍ਰੇਨਿੰਗ ਕੈਂਪ ਮੌਕੇ ਬੱਚਿਆਂ ਨੇ ਪਹਿਲੇ ਦਿਨ ਮੁੱਢਲੇ ਸਿਧਾਂਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ ।ਇਸ ਸਬੰਧੀ ਸੁਸਾਇਟੀ ਵਲੋਂ ਪ੍ਰਕਾਸ਼ਤ ‘ਮੁੱਢਲੇ ਸਿਧਾਂਤ’ ਪੁਸਤਕ ਰੀਲੀਜ਼ ਕੀਤੀ ਗਈ। ਗੁਰਮਤਿ ਕੈਂਪ ਵਿਚ ਭਾਈ ਗੁਰਜੀਤ ਸਿੰਘ ਇੰਚਾਰਜ ਦੀ ਅਗਵਾਈ ਹੇਠ ਗੁਰਮਤਿ ਗਿਆਨ ਪ੍ਰਕਾਸ਼ ਮਿਸ਼ਨਰੀ ਕਾਲਜ ਲੁਧਿਆਣਾ ਵਾਲਿਆਂ ਤੋਂ ਬੱਚਿਆਂ ਨੇ ਪ੍ਰਾਪਤ ਕੀਤੀ। ਮੁੱਖ ਸੇਵਾਦਾਰ ਨੇ ਕਿਹਾ ਕਿ ਇਸ ਕੈਂਪ ਵਿਚ ਸ਼ਾਮਿਲ ਹੋਣ ਵਾਲੇ ਬੱਚਿਆਂ ਦਾ ਕਾਰਨ? ਸਿੱਖੀ ਨਾਲ ਪਿਆਰ ਹੀ ਮੁੱਖ ਕਾਰਨ ਹੈ।ਉਨ੍ਹਾਂ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਦਾ ਸਹਿਯੋਗ ਅਤੇ ਉਤਸ਼ਾਹ ਵੱਧਣ ਦਾ ਕਾਰਨ ਦਾਨੀ ਤੇ ਸਿੱਖੀ ਨਾਲ ਪਿਆਰ ਕਰਨ ਵਾਲੇ ਗੁਰਸਿੱਖ ਵੀਰਾਂ ਦਾ ਜਿਨ੍ਹਾਂ ਦੇੇ ਸਹਿਯੋਗ ਸਦਕਾ ਬੱਚਿਆਂ ਲਈ ਨਾਸ਼ਤਾ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਦਾ ਹੈ।ਬੱਚਿਆਂ ਨੂੰ ਡਾ: ਜਗਜੀਤ ਸਿੰਘ ਚਾਵਲਾ ਵਲੋਂ ਵੱਡੇ ਬੱਚਿਆਂ ਨੂੰ ਅੱਜ ਦੇ ਮਾਹੌਲ ਬਾਰੇ ਭਰਪੂਰ ਜਾਣਕਾਰੀ ਮੁਹੱਇਆ ਕਰਵਾਈ ਗਈ।ਇਸ ਮੌਕੇ ਗੁਰਦਰਸ਼ਨ ਸਿੰਘ ਸੇਠੀ ਕੈਂਪ ਇੰਚਾਰਜ,ਸੁਖਦੇਵ ਸਿੰਘ, ਚਰਨਜੀਤ ਸਿੰਘ, ਰੇਸ਼ਮ ਸਿੰਘ, ਕੇਵਲ ਸਿੰਘ, ਵੀਰਦਵਿੰਦਰ ਸਿੰਘ, ਮੋਹਨ ਸਿੰਘ, ਸ਼ਰਨਜੀਤ ਸਿੰਘ, ਜਰਨੈਲ ਸਿੰਘ ਪ੍ਰਧਾਨ ਤੋਂ ਇਲਾਵਾ ਸ਼ਹਿਰ ਦੇ ਹੋਰ ਪਤਵੰਤੇ ਸੱਜਣ ਵੀ ਸ਼ਾਮਲ ਸਨ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media